ਫਾਜ਼ਿਲਕਾ, 4 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਿਖਿਆ, ਸਿਹਤ ਅਤੇ ਰੋਜਗਾਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸੂਬੇ ਦੇ ਵਿਕਾਸ ਲਈ ਇਹ ਮੁਢਲੀਆਂ ਸਹੂਲਤਾਂ ਬਹੁਤ ਲਾਜ਼ਮੀ ਹਨ ਜਿਨ੍ਹਾਂ *ਤੇ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਆਲਮਗੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਹੌਲਿਸਟਿਕ ਪਲਾਨ ਤਹਿਤ 40.40 ਲੱਖ ਰੁਪਏ ਦੀ ਗ੍ਰਾਂਟ ਅਤੇ ਸਰਕਾਰੀ ਹਾਈ ਸਕੂਲ ਨੂੰ 1.18 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਪਲਾਨ ਤਹਿਤ ਬਚਿਆਂ ਦੇ ਮਾਨਸਿਕ ਤੌਰ *ਤੇ ਵਿਕਾਸ ਲਈ, ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਹੋਰ ਵੱਖ-ਵੱਖ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਬਚੇ ਸਿਖਿਆ ਦਾ ਗ੍ਰਹਿਣ ਕਰਕੇ ਭਵਿੱਖ ਵਿਚ ਤਰੱਕੀ ਦੇ ਰਾਹਾਂ ਵੱਲ ਵੱਧ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁਗ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿਖਿਆ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਖਿਆ ਵਿਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਚੇ ਸਾਡਾ ਭਵਿੱਖ ਹਨ ਤੇ ਬਚਿਆਂ ਦੇ ਬੌਧਿਕ ਤੇ ਸ਼ਰੀਰਕ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਨਵੇ-ਨਵੇਂ ਪ੍ਰੋਜ਼ੈਕਟ ਉਲੀਕ ਰਹੀ ਹੈ। ਇਸ ਮੌਕੇ ਸਮੂਹ ਸਕੂਲ ਸਟਾਫ, ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।