ਮੋਰਿੰਡਾ 27 ਅਪ੍ਰੈਲ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਤੇ ਵੱਖ ਵੱਖ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ, ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਤੇ ਕਿਸੇ ਵੀ ਸੰਭਾਵੀ ਗੜਬੜ ਨੂੰ ਰੋਕਣ ਲਈ ਡਾ, ਨਵਨੀਤ ਸਿੰਘ ਮਾਹਲ ਐਸਪੀ ਅਤੇ ਸ੍ਰੀ ਜਰਨੈਲ ਸਿੰਘ ਡੀਐਸਪੀ ਦੀ ਅਗਵਾਈ ਹੇਠਾਂ ਸਖਤ ਸੁਰੱਖਿਆ ਪ੍ਬੰਧ ਕੀਤੇ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਉਪਰੰਤ ਭਾਈ ਮਨਜਿੰਦਰ ਸਿੰਘ ਸ਼੍ਰੀ ਫਤਿਹਗੜ੍ਹ ਸਾਹਿਬ, ਭਾਈ ਕਾਰਜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਗਿਆਨੀ ਸਤਨਾਮ ਸਿੰਘ ਕਥਾ ਵਾਚਕ ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ । ਇਸ ਮੌਕੇ ਤੇ ਕੀਰਤਨ ਕਰਦਿਆਂ ਭਾਈ ਕਾਰਜ ਸਿੰਘ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਕੋਲੋਂ ਬੇਅਦਬੀ ਦੇ ਦੋਸ਼ੀਆਂ ਲਈ ਮੌਜੂਦਾ ਕਾਨੂੰਨਾਂ ਵਿਚ ਸੋਧ ਕਰਕੇ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਜਦਕਿ ਗਿਆਨੀ ਸਤਨਾਮ ਸਿੰਘ ਕਥਾਵਾਚਕ ਵੱਲੋਂ ਹਰੇਕ ਗੁਰੂ-ਘਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦਾ ਸੰਗਤਾਂ ਨੂੰ ਹੋਕਾ ਦਿੱਤਾ ਗਿਆ , ਜਿਸ ਉਪਰੰਤ ਬਾਬਾ ਸੁਰਿੰਦਰ ਸਿੰਘ ਵੱਲੋਂ ਬੇਅਦਬੀ ਦੀ ਵਾਰਦਾਤ ਲਈ ਸਮੂਹ ਸਿੱਖ ਜਗਤ ਤੋਂ ਮੁਆਫ਼ੀ ਮੰਗਦਿਆਂ ਭਵਿੱਖ ਵਿੱਚ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਅਤੇ ਇਸ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦਿਵਾਉਣ ਦਾ ਸੰਗਤ ਨੂੰ ਭਰੋਸਾ ਦਿੱਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਬਾਬਾ ਮਹਿੰਦਰ ਸਿੰਘ ਜੀ ਭੇਵੇ ਵਾਲੇ, ਰਵਿੰਦਰ ਸਿੰਘ ਰਵੀ ਦਿੱਲੀ, ਬਾਬਾ ਸੁੱਖਾ ਸਿੰਘ ਕਰਨਾਲ, ਬਾਈ ਦੀਪ ਸਿੰਘ ਘੜੂੰਆਂ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਬਾਬਾ ਬਲਜੀਤ ਸਿੰਘ ਦਾਦੂਵਾਲ ,ਭਾਈ ਜਸਬੀਰ ਸਿੰਘ ਸ੍ਰੀ ਚਮਕੌਰ ਸਾਹਿਬ, ਬਾਬਾ ਗੁਰਮੇਲ ਸਿੰਘ ਜੀ ਚਮਕੌਰ ਸਾਹਿਬ, ਸਰਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਰਤਨਗੜ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਚਰਨਜੀਤ ਸਿੰਘ ਐਮ ਐਲ ਏ ਸ੍ਰੀ ਚਮਕੌਰ ਸਾਹਿਬ, ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਐਮ ਐਲ ਏ ਪਾਇਲ , ਮਾਲਵਿੰਦਰ ਸਿੰਘ ਕੰਗ ਮੁੱਖ ਬੁਲਾਰਾ ਅਤੇ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਕਮੇਟੀ , ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਭਾਈ ਨੱਥਾ ਸਿੰਘ ਮੈਨੇਜਰ ਵੱਖ ਵੱਖ ਸਿੱਖ ਸੰਸਥਾਵਾਂ ਨਿਹੰਗ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਹਾਜ਼ਰ ਸਨ ।