- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ
ਫਤਹਿਗੜ੍ਹ ਸਾਹਿਬ 1 ਅਪ੍ਰੈਲ : ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੇ ਚਰਨ ਛੋਹ ਇਤਿਹਾਸ਼ਿਕ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਅਗਵਾਈ ਵਿੱਚ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ-ਉਲ-ਨਿਸਾ ਸਮੇਤ ਮਹਾਰਾਜਾ ਨਾਭਾ ਪਰਿਵਾਰ ਦੇ ਵੰਸ਼ਜ ਦੇ ਪਰਿਵਾਰਕ ਮੈਬਰਾਂ ਦਾ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਇਸ ਸਨਮਾਨ ਸਮਾਰੋਹ ਮੋਕੇ ਦੀਵਾਨ ਟੌਡਰ ਮੱਲ ਵਿਰਾਸਤੀ ਫਾਊਂਡੇਸ਼ਨ ਅਤੇ ਪੰਜਾਬ, ਕੈਨੇਡਾ, ਅਸਟਰੇਲੀਆ, ਇੰਗਲੈਂਡ,ਜਰਮਨੀ ਦੀ ਸਿੱਖ ਸੰਗਤ ਅਤੇ ਅਹੁੱਦੇਦਾਰ ਮੈਬਰ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਏ.ਇਸ ਮੋਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਨਵਾਬ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਵੰਸ਼ਜ ਨੂੰ ਭੇਟ ਕੀਤੀ ਗਈ ਸ੍ਰੀ ਸਾਹਿਬ ਨੂੰ ਅੱਜ ਖੁਦ ਬੇਗਮ ਮੁਨਵਰ ਉਲ ਨਿਸਾ ਲੈ ਕੇ ਪਹੰੁਚੇ ਜਿਥੇ ਸਿੰਘ ਸਾਹਿਬ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਵਲੋਂ ਅਦਬ ਅਤੇ ਸਤਿਕਾਰ ਨਾਲ ਸਨਮਾਨ ਸਮਾਰੋਹ ਦੋਰਾਨ ਜੈਕਾਰਿਆਂ ਦੀ ਗੰੂਜ ਨਾਲ ਸੰਗਤਾਂ ਦੇ ਦਰਸ਼ਨਾਂ ਲਈ ਸਸ਼ੋਭਿਤ ਕੀਤਾ ਗਿਆ.ਇਸ ਮੋਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ,ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ, ਜਨਰਲ ਸਕੱਤਰ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਸ੍ਰ ਅਵਤਾਰ ਸਿੰਘ ਰਿਆ, ਅੰਤ੍ਰਿਗ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੋਂ ਇਲਾਵਾ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਬਾਬਾ ਟੇਕ ਸਿੰਘ ਧਨੋਲਾ ਆਦਿ ਉਚੇਚੇ ਤੌਰ ਤੇ ਪੁੱਜੇ ਹੋਏ ਸਨ। ਸਨਮਾਨ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਹਾਸ ਅੰਦਰ ਸਾਹਿਬਜਾਦਿਆਂ ਦੀ ਸ਼ਹਾਦਤ ਲਾਸਾਨੀ ਹੈ ਜੋ ਸਮੁੱਚੇ ਸੰਸਾਰ ਨੂੰ ਜ਼ਬਰ ਜੁਲਮ ਦੇ ਖਿਲਾਫ਼ ਲੜਨ ਦੀ ਜਿਥੇ ਜੀਵਨ ਜਾਂਚ ਪ੍ਰਦਾਨ ਕਰਦੀ ਹੈ ਉਥੇ ਹੀ ਧਰਮ ਵਿੱਚ ਦ੍ਰਿੜ ਰਹਿਣ ਦਾ ਸੰਕਲਪ ਵੀ ਦਿੰਦੀ ਹੈ.ਉਨਾ ਕਿਹਾ ਕਿ ਇਤਿਹਾਸ ਗਵਾਹੀ ਭਰਦਾ ਹੈ ਕਿ ਜਦ ਛੋਟੇ ਸਾਹਿਬਜਾਦਿਆਂ ਉਤੇ ਜੁਲਮ ਢਾਹਿਆ ਜਾ ਰਿਹਾ ਸੀ ਤਾਂ ਨਵਾਬ ਸ਼ੇਰ ਮੁਹੰਮਦ ਖਾਂ ਇਕੋ ਇਕ ਅਜਿਹੀ ਸਖਸ਼ੀਅਤ ਸਨ ਜਿਨ੍ਹਾਂ ਨੇ ਧਰਮ, ਜਾਤ ਅਤੇ ਮਜਹਬ ਤੋਂ ਉਪਰ ਉਠ ਕੇ ਸਾਹਿਬਜਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਸੀ। ਉਨ੍ਹਾਂ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਅੰਦਰ ਸਰਕਾਰਾਂ ਜ਼ਬਰ ਅਤੇ ਜੁਲਮ ਦੀ ਇੰਤਹਾਂ ਵਿੱਚ ਲੱਗੀਆਂ ਹੋਈਆਂ ਹਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਵੀ ਕਰ ਰਹੀਆਂ ਹਨ.ਉਨ੍ਹਾਂ ਕਿਹਾ ਕਿ ਜ਼ਬਰ ਕਰਨ ਵਾਲੀਆਂ ਹਕੂਮਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਹੀ ਢੁੱਕਵਾਂ ਜਵਾਬ ਮਿਲੇਗਾ.ਸ੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਨਵਾਬ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ ਤੇ ਮਹਾਰਾਜਾ ਰਿਪੁਦਮਨ ਦੇ ਪਰਿਵਾਰ ਦਾ ਸਨਮਾਨ ਕਰਕੇ ਸਿਰਮੌਰ ਸੰਸਥਾ ਮਾਣ ਮਹਿਸੂਸ ਕਰ ਰਹੀ ਹੈ.ਉਨਾਂ ਕਿਹਾ ਕਿ ਅੱਜ ਲੋੜ ਹੈ ਖਾਲਸਾ ਪੰਥ ਦੀ ਮਹਾਨ ਵਿਰਾਸਤ ਅਤੇ ਇਤਿਹਾਸ ਨਾਲ ਜੁੜਦੇ ਹੋਏ ਗੁਰੂ ਮਾਰਗ ਦੇ ਪਾਂਧੀ ਬਣਨ ਦੀ। ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਨ ਵਾਲਿਆਂ ਵਿੱਚ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ,ਕਰਨੈਲ ਸਿੰਘ ਸੰਧੂ, ਨਿਰਮਲ ਸਿੰਘ ਚੰਦੀ ਅਮਰੀਕਾ,ਇੰਦਰਜੀਤ ਸਿੰਘ ਬੱਲ ਕੈਨੇਡਾ,ਜੇ.ਪੀ. ਸਿੰਘ, ਕੈਨੇਡਾ ਦੇ ਉਘੇ ਵਿਦਵਾਨ ਅਤੇ ਪੰਥਕ ਆਗੂ ਗਿਆਨ ਸਿੰਘ ਸੰਧੂ, ਗੁਰਵਿੰਦਰ ਸਿੰਘ ਗੈਰੀ ਕੈਨੇਡਾ, ਇਸਲਾਮ ਭਾਈਚਾਰੇ ਵਲੋਂ ਮਹੰਮਦ ਮਹਿਮੂਦ, ਡਾ. ਨਸੀਰ ਅਖ਼ਤਰ,ਕਵਲਜੀਤ ਸਿੰਘ ਬੋਪਾਰਾਏ, ਗੁਰਦੇਵ ਸਿੰਘ ਬਰਾੜ ਆਈ.ਏ.ਐਸ.,ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਐਡਵੋਕੇਟ ਸ੍ਰ. ਅਮਰਦੀਪ ਸਿੰਘ ਧਾਰਨੀ, ਵਧੀਕ ਸਕੱਤਰ ਸ੍ਰ. ਸਿਮਰਜੀਤ ਸਿੰਘ, ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਮੈਨੇਜਰ ਨਰਿੰਦਰਜੀਤ ਸਿੰਘ, ਜਰਨੈਲ ਸਿੰਘ ਆਦਿ ਸਖਸ਼ੀਅਤਾਂ ਹਾਜਰ ਸਨ.ਇਸ ਮੋਕੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਧੰਨਵਾਦ ਵੀ ਕੀਤਾ।