ਸ੍ਰੀ ਮੁਕਤਸਰ ਸਾਹਿਬ, 06 ਮਈ : ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਗੋਲੀਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਲੈਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ (60) ਅਤੇ ਸੁਖਵਿੰਦਰ ਕੌਰ (58) ਵਜੋਂ ਹੋਈ ਹੈ, ਜੋ ਰਿਸ਼ਤੇ ‘ਚ ਪਤੀ-ਪਤਨੀ ਸਨ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਦਿਲ ਦਹਿਲਾਉਣ ਵਾਲਾ ਕਦਮ ਉਠਾਇਆ। ਮ੍ਰਿਤਕਾਂ ਦੇ ਇੱਕ ਬੇਟੀ ਸੀ, ਜੋ ਵਿਆਹੀ ਹੋਈ ਹੈ। ਮੌਕੇ ਤੇ ਪੁੱਜੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਘਟਨਾਂ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਹੈ।