- ਵਧੀਕ ਡਿਪਟੀ ਕਮਿਸ਼ਨਰਾਂ ਦੀ ਅਗਵਾਈ 'ਚ ਵੱਖ-ਵੱਖ ਟੀਮਾਂ ਕੀਤੀਆਂ ਤਾਇਨਾਤ
- ਫਸਲਾਂ ਦੇ ਨੁਕਸਾਨ ਦੀ ਰਿਪੋਰਟ ਪੂਰੀ ਹੋਣ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ - ਸੁਰਭੀ ਮਲਿਕ
ਲੁਧਿਆਣਾ, 8 ਅਪ੍ਰੈਲ : ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਛੇ ਟੀਮਾਂ ਤਾਇਨਾਤ ਕੀਤੀਆਂ ਗਈਆਂ। ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਸਮੇਤ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ ਅਤੇ ਤਹਿਸੀਲਦਾਰ ਮਨਮੋਹਨ ਕੌਸ਼ਿਕ ਜਗਰਾਉਂ ਸਬ-ਡਵੀਜ਼ਨ ਵਿੱਚ ਗਿਰਦਾਵਰੀ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਖੰਨਾ) ਅਮਰਜੀਤ ਬੈਂਸ ਅਤੇ ਆਰ.ਟੀ.ਏ. ਪੂਨਮਪ੍ਰੀਤ ਕੌਰ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਅਤੇ ਤਹਿਸੀਲਦਾਰ ਮਲੂਕ ਸਿੰਘ ਸਿੱਧਵਾਂ ਬੇਟ ਖੇਤਰ ਵਿੱਚ ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾ ਰਹੇ ਹਨ। ਸਮਰਾਲਾ ਅਤੇ ਮਾਛੀਵਾੜਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੇ ਨਾਲ ਐਸ.ਡੀ.ਐਮ. ਕੁਲਦੀਪ ਬਾਵਾ, ਤਹਿਸੀਲਦਾਰ ਮਨਿੰਦਰ ਸਿੰਘ ਅਤੇ ਨਵਜੋਤ ਤਿਵਾੜੀ ਕੰਮ ਦੀ ਨਿਗਰਾਨੀ ਕਰ ਰਹੇ ਹਨ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ ਦੇ ਨਾਲ ਐਸ.ਡੀ.ਐਮ. ਸਵਾਤੀ ਟਿਵਾਣਾ, ਤਹਿਸੀਲਦਾਰ ਲਕਸ਼ੈ ਕੁਮਾਰ ਅਤੇ ਨਾਇਬ ਤਹਿਸੀਲਦਾਰ ਰਮਨ ਕੁਮਾਰ ਵਲੋਂ ਲੁਧਿਆਣਾ ਪੱਛਮੀ ਅਤੇ ਮੁੱਲਾਂਪੁਰ-ਦਾਖਾ ਖੇਤਰਾਂ ਵਿੱਚ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੀ ਜ਼ਿੰਮੇਵਾਰੀ ਲਈ ਹੈ। ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ, ਐਸ.ਡੀ.ਐਮਜ਼ ਜਸਲੀਨ ਕੌਰ, ਮਨਜੀਤ ਕੌਰ, ਗੁਰਬੀਰ ਸਿੰਘ ਕੋਹਲੀ ਸਮੇਤ ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ, ਨਵਦੀਪ ਭੋਗਲ ਅਤੇ ਗੁਰਪ੍ਰੀਤ ਕੌਰ ਸਮੇਤ ਪਾਇਲ, ਖੰਨਾ ਅਤੇ ਰਾਏਕੋਟ ਦੇ ਖੇਤਰਾਂ ਨੂੰ ਕਵਰ ਕਰ ਰਹੇ ਹਨ। ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਸਮੇਤ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ, ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਨਾਇਬ ਤਹਿਸੀਲਦਾਰ ਜਗਦੀਪ ਸਿੰਘ, ਹਰਮਿੰਦਰ ਚੀਮਾ ਅਤੇ ਮਨਵੀਰ ਕੌਰ ਲੁਧਿਆਣਾ ਪੂਰਬੀ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡਾਂ ਦੀ ਰਿਪੋਰਟ ਤਿਆਰ ਕਰ ਰਹੇ ਹਨ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰ ਦੇ ਪਿੰਡਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਤਾਂ ਜੋ ਰਿਪੋਰਟਾਂ ਨੂੰ ਜਲਦ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਹੋਣ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ।