ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਮੀਡੀਆ ਬਾਰੇ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਸੱਦਿਆ ਵੱਡਾ ਇੱਕਠ  

ਤਲਵੰਡੀ ਸਾਬੋ , 31 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਇੱਕ ਵੱਡਾ ਇੱਕਠ ਰੱਖਿਆ ਗਿਆ ਹੈ, ਜਿਸ ਸਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮੌਜ਼ੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠ ਬਿਰਤਾਂਤ ਨੂੰ ਪੰਜਾਬ ਪ੍ਰਸਤ ਪੱਤਰਕਾਰਾਂ ਅਤੇ ਚੈਨਲਾਂ ਨੇ ਸੱਚੀ ਪੱਤਰਕਾਰਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੇ ਕਾਨੂੰਨ ਛਿੱਕੇ ਤੇ ਟੰਗ ਕੇ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੇ

03

ਚੈਨਲਾਂ ਦੀ ਅਵਾਜ਼ ਬੰਦ ਕੀਤੀ। ਇਸ ਵਰਤਾਰੇ ਦੀ ਪੜਚੋਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਧਰਮ ਪ੍ਰਚਾਰ ਅਤੇ ਕੌਮੀ ਹੱਕਾਂਦੀ ਪਹਿਰੇਦਾਰੀ ਹਿੱਤ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ ਤੇ ਇੱਕ ਵਿਸ਼ੇਸ਼ ਇੱਕਤਰਤਾ 07 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬੁਲਾਈ ਗਈ ਹੈ। ਪੋਸਟਰ ਵਿੱਚ ਲਿਖੇ ਅਨੁਸਾਰ ਇਸ ਇਕੱਤਰਤਾ ਵਿੱਚ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰ ਸੰਬੋਧਨ ਕਰਨਗੇ। ਸਮੂਹ ਸਿੱਖ ਅਤੇ ਪੰਜਾਬੀ ਪੱਤਰਕਾਰਤਾ ਨਾਲ ਜੁੜੇ ਹੋਏ ਪੰਜਾਬ ਪ੍ਰਸਤ ਵੀਰਾਂ ਭੈਣਾਂ ਨੂੰ ਇਸ ਇੱਕਤਰਤਾ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ। ਜਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਵੀਡੀਅ ਰਾਹੀਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਬੇਨਤੀ ਕੀਤੀ ਗਈ ਸੀ ਕਿ ਵੈਸਾਖੀ ਤੇ ਸਰਬੱਤ ਖਾਲਸਾ ਇੱਕਠ ਰੱਖਿਆ ਜਾਵੇ, ਪਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ 07 ਅਪ੍ਰੈਲ ਨੂੰ ਹੀ ਇੱਕ ਵੱਡਾ ਇੱਕਠ ਰੱਖਿਆ ਗਿਆ ਹੈ। ਇਸ ਸਬੰਧੀ ਇਹ ਪੋਸਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ੋਸ਼ਲ ਮੀਡੀਆ ਅਕਾਂਊਂਟ ਤੇ ਵੀ ਸ਼ੇਅਰ ਕੀਤਾ ਗਿਆ ਹੈ।