ਸ਼ੰਭੂ ਬਾਰਡਰ, 16 ਫਰਵਰੀ : ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਪ੍ਰਦਰਸ਼ਨ ਦੌਰਾਨ ਅੱਥਰੂ ਗੈਸ ਦੇ ਗੋਲੇ ਨਾਲ ਜ਼ਖਮੀ ਹੋਏ ਕਿਸਾਨ ਗਿਆਨ ਸਿੰਘ ਦੀ ਮੌਤ ਹੋ ਗਈ। ਉਹ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਇਸ ਅੰਦੋਲਨ ਵਿੱਚ ਮੌਤ ਦਾ ਇਹ ਪਹਿਲਾ ਮਾਮਲਾ ਹੈ। ਸ਼ੰਭੂ ਬਾਰਡਰ ‘ਤੇ ਇੱਕ ਬਜੁਰਗ ਕਿਸਾਨ ਦੀ ਮੌਤ ਹੋ ਗਈ, ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਚਾਚੋਕੀ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਕਤ ਕਿਸਾਨ 11 ਫਰਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਸ਼ੰਭੂ ਸਰਹੱਦ ‘ਤੇ ਗਿਆ ਸੀ ਅਤੇ 14 ਫਰਵਰੀ ਨੂੰ ਉਸ ‘ਤੇ ਅੱਥਰੂ ਗੈਸ ਦੇ ਗੋਲੇ ਡਿੱਗਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀ ਸਿਹਤ ਵਿਗੜਨ ਲੱਗੀ, ਜਿਸ ਕਾਰਨ ਉਸ ਨੂੰ ਇਲਾਜ ਲਈ ਰਾਜਪੁਰਾ ਹਸਪਤਾਲ ਅਤੇ ਬਾਅਦ ਵਿਚ ਰਾਜਿੰਦਰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।