ਲਾਲੀ ਮਾਨਸਾਹੀਆ ਕਾਂਗਰਸ ਦੇ ਬਲਾਕ ਪ੍ਰਧਾਨ ਨਿਯੁਕਤ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਆਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੀਨੀਅਰ ਆਗੂ ਹਰਲਾਲ ਸਿੰਘ ਲਾਲੀ ਸਰਪੰਚ ਬੁਰਜ ਮਾਨਸਾਹੀਆ ਨੂੰ ਰਾਮਪੁਰਾ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।ਇਸ ਮੌਕੇ ਪ੍ਰਧਾਨ ਹਰਲਾਲ ਸਿੰਘ ਲਾਲੀ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਇੱਕ ਕਰਨਗੇ। ਪਾਰਟੀਆਂ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਲੈ ਕੇ ਜਾਣਗੇ।