- ਬਰਸਾਤਾਂ ਸ਼ੁਰੂ ਹੋਣ ਕਰਕੇ ਡੇਂਗੂ ਦਾ ਲਾਰਵਾ ਬਣਨ ਦੀ ਸੰਭਾਵਨਾ : ਡਾ ਰੋਹਿਤ ਗੋਇਲ
ਫਾਜ਼ਿਲਕਾ, 1 ਜੂਨ : ਜਿਲਾ ਮਹਾਂਮਾਰੀ ਕੰਟਰੋਲ ਅਫਸਰ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਵਿਭਾਗ ਵਲੋਂ ਜਿਲੇ ਵਿੱਚ ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿੱਚ ਐਂਟੀਲਾਰਵਾ ਅਤੇ ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾਰੀ ਹਨ। ਬਾਰਿਸ਼ਾਂ ਦਾ ਸੀਜਨ ਅਗੇਤਾ ਸ਼ੁਰੂ ਹੋਣ ਕਰਕੇ ਮੱਛਰ ਦਾ ਲਾਰਵਾ ਵੱਧਣ ਦੀ ਸੰਭਾਵਨਾ ਵੱਧ ਗਈ ਹੈ ਕਿਉਕਿ ਇਸ ਤਰਾਂ ਦਾ ਤਾਪਮਾਨ ਏਡੀਜ ਮੱਛਰ ਦੇ ਵਾਧੇ ਲਈ ਅਨਕੂਲ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ,ਦੁਕਾਨਾਂ,ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟੈਕੀਆਂ, ਫਰਿਜ ਦੇ ਪਿੱਛੇ ਲੱਗੀ ਟ੍ਰੇਅ ਵਿੱਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁੱਕਾ ਦੇਣ ਅਤੇ “ਹਰ ਐਤਵਾਰ ਡੇਂਗੂ ਤੇ ਵਾਰ” ਤਹਿਤ ਲੋਕ ਅਪਣੇ ਘਰਾਂ ਦੀਆਂ ਛੱਤਾਂ ਉਪਰ ਖਾਲੀ ਕਬਾੜ ਦੇ ਸਮਾਨ ਨੂੰ ਉਲਟਾ ਕਰਕੇ ਰੱਖਣ ਅਤੇ ਕਬਾੜ ਦੇ ਦੁਕਾਨਦਾਰ ਆਪਣੇ ਸਮਾਨ ਨੂੰ ਢੱਕ ਕੇ ਰੱਖਣ ਤਾਂ ਜੋ ਇਨਾ ਵਿੱਚ ਬਰਸਾਤ ਦਾ ਪਾਣੀ ਇਕੱਠਾ ਨਾ ਹੋ ਸਕੇ। ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰੀ ਬਾਜੂ ਅਤੇ ਸਰੀਰ ਨੂੰ ਢੱਕਣ ਵਾਲੇ ਕਪੜੇ ਪਾਏ ਜਾਣ, ਸੋਣ ਵੇਲੇ ਮੱਛਰਦਾਨੀ ਦੀ ਵਰਤੋ ਕੀਤੀ ਜਾਵੇ। ਕੋਈ ਵੀ ਬੁਖਾਰ ਹੋਣ ਤੇ ਸਿਵਲ ਹਸਪਤਾਲ ਫਾਜਿਲਕਾ ਅਤੇ ਅਬੋਹਰ ਦੇ ਕਮਰਾ ਨੰਬਰ 21 ਵਿੱਚ ਜਾ ਕੇ ਡੇਂਗੂ ਬੁਖਾਰ ਦਾ ਅਲਾਈਜਾ ਟੈਸਟ ਬਿਲਕੁੱਲ ਫਰੀ ਕਰਵਾ ਜਾ ਸਕਦਾ ਹੈ। ਉਹਨਾ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋ ਸ਼ਹਿਰ ਫਾਜਿਲਕਾ ਅਧੀਨ ਨਰਸਰੀਆਂ ਵਿੱਚ ਜਾ ਕੇ ਗਮਲੇ,ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਵਿੱਚ ਮੱਛਰ ਦਾ ਲਾਰਵਾ ਚੈਕ ਕੀਤਾ ਅਤੇ ਨਰਸਰੀਆਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਖਾਲੀ ਗਮਲੇ ਅਤੇ ਹੋਰ ਸਰੋਤ ਹਮੇਸ਼ਾਂ ਉਲਟੇ ਕਰਕੇ ਰੱਖੇ ਜਾਣ ਤਾਂ ਜੋ ਉਨਾ ਵਿੱਚ ਬਰਸਾਤ ਦਾ ਪਾਣੀ ਖੜਾ ਨਾ ਹੋ ਸਕੇ। ਇਸ ਟੀਮ ਵਿੱਚ ਸਿਹਤ ਕਰਮਚਾਰੀ ਰਵਿੰਦਰ ਸਰਮਾ, ਸੁਖਜਿੰਦਰ ਸਿੰਘ ਸਮੇਤ ਬ੍ਰੀਡਿੰਗ ਚੈਕਰ ਹਾਜਰ ਸਨ।