- ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੰਦ।
ਮਾਲੇਰਕੋਟਲਾ 23 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਬੈਕ-ਟੂ-ਬੈਕ ਅਪਰੇਸ਼ਨਾਂ ਦੌਰਾਨ ਨਸ਼ਾ 05 ਨਸ਼ਾ ਤਸਕਰਾਂ ਨੂੰ 54 ਕਿਲੋ ਨਜਾਇਜ਼ ਭੁੱਕੀ, 30 ਗ੍ਰਾਮ ਹੈਰੋਇਨ ਅਤੇ ਦੋ ਟਰੱਕਾਂ ਸਮੇਤ ਕਾਬੂ ਕੀਤਾ ਹੈ। ਪਹਿਲੀ ਕਾਰਵਾਈ ਵਿੱਚ ਮਾਲੇਰਕੋਟਲਾ ਵਿੱਚ ਦਾਖਲ ਹੋਣ ਵਾਲੇ ਰਾਜਸਥਾਨ ਦੇ ਦੋ ਵੱਖ-ਵੱਖ ਟਰੱਕਾਂ ਵਿੱਚ ਲੁਕੋ ਕੇ 24 ਕਿਲੋ ਅਤੇ 30 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਗੁਪਤ ਸੂਚਨਾ ਦੇ ਆਧਾਰ ਤੇ, ਸੀ.ਆਈ ਸਟਾਫ ਮਾਲੇਰਕੋਟਲਾ ਦੀ ਪੁਲਿਸ ਟੀਮਾਂ ਨੇ ਵਾਹਨਾਂ ਨੂੰ ਰੋਕਿਆ ਅਤੇ ਅੰਦਰ ਖੱਡਿਆਂ ਵਿੱਚ ਚਲਾਕੀ ਨਾਲ ਛੁਪਾਈ ਗਈ ਭੁੱਕੀ ਦਾ ਪਰਦਾਫਾਸ਼ ਕਰਕੇ ਉਸਨੂੰ ਜਬਤ ਕੀਤਾ ਹੈ। ਭੁੱਕੀ ਦੀ ਤਸਕਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ- ਜਸਵੰਤ ਸਿੰਘ ਉਰਫ਼ ਸੰਤ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੁਰੀ ਅਤੇ ਸੰਤੋਖ ਸਿੰਘ ਜੋ ਵਾਸੀ ਅਹਿਮਦਗੜ੍ਹ, ਮਾਲੇਰਕੋਟਲਾ ਦੇ ਹਨ। ਇੱਕ ਵੱਖਰੀ ਕਾਰਵਾਈ ਦੌਰਾਨ ਮਾਲੇਰਕੋਟਲਾ ਪੁਲਿਸ ਟੀਮ ਨੇ ਇੱਕ ਸਖ਼ਤ ਨਾਕੇ ਦੌਰਾਨ ਮੁਖਬਰਖਾਸ ਦੇ ਇਤਲਾਹ ਤੇ ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਮੁਲਖਰਾਜ ਅਤੇ ਹਰਜੋਤ ਸਿੰਘ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦਾ ਇੱਕ ਸਾਥੀ ਸਿਮਰਨਪ੍ਰੀਤ ਸਿੰਘ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀ (ਐਸਐਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਡੀ.ਐਸ.ਪੀ (ਡੀ) ਕੁਲਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਟੀਮ ਨੇ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਉਨਾ ਅੱਗੇ ਕਿਹਾ ਕਿ ਨੌਜਵਾਨਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਉਣ ਵਾਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਅਹਿਮਦਗੜ੍ਹ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਤਾਂ ਕਿ ਮਾਮਲੇ ਦੀ ਹੋਰ ਅਤੇ ਉਨ੍ਹਾਂ ਦੇ ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਂਚ ਕੀਤੀ ਜਾ ਸਕੇ। ਐਸ.ਐਸ.ਪੀ.ਖੱਖ ਨੇ ਕਿਹਾ ਕਿ ਮਾਲੇਰਕੋਟਲਾ ਪੁਲਿਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਨੂੰ ਨਿਸ਼ਾਨਾ ਬਣਾ ਕੇ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਨਸ਼ਿਆਂ ਦੇ ਸਾਰੇ ਗੈਰ-ਕਾਨੂੰਨੀ ਕਾਰੋਬਾਰਾਂ ਨੂੰ ਨੱਥ ਪਾਈ ਜਾਵੇਗੀ। ਨੌਜਵਾਨਾਂ ਦੇ ਭਵਿੱਖ ਨੂੰ ਬਚਾ ਕੇ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਸਾਡਾ ਟੀਚਾ ਹੈ।