ਗਿੱਦੜਬਾਹਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਗਿੱਦੜਬਾਹਾ, 24 ਅਕਤੂਬਰ 2024 : ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਪੰਜਵਾਂ ਦਿਨ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਦੀ ਗਿੱਦੜਬਾਹਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਉਨ੍ਹਾਂ ਦਾ ਸਮਰਥਨ ਕਰਨ ਲਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਪਹੁੰਚੇ।