- ਸੂਬਾ ਵਾਸੀਆਂ ਵੱਲੋਂ ਦਿੱਤੇ ਗਏ ਟੈਕਸਾਂ ਦਾ ਪੈਸਾ ਵਿਕਾਸ ਦੇ ਰੂਪ ਵਿੱਚ ਪਹੁੰਚ ਰਿਹਾ ਹੈ ਵਾਪਸ - ਵਿਧਾਇਕ ਗਰੇਵਾਲ
- ਕਿਹਾ ਤੁਸੀਂ ਭਰੋਸਾ ਬਣਾ ਕੇ ਰੱਖੋ ਅਸੀਂ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿਆਂਗੇ
ਲੁਧਿਆਣਾ, 11 ਮਾਰਚ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ 85 ਲੱਖ ਦੀ ਲਾਗਤ ਨਾਲ ਹੋਣ ਵਾਲੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਤੁਹਾਡੇ ਵੱਲੋਂ ਦਿੱਤੇ ਗਏ ਟੈਕਸਾਂ ਦੇ ਪੈਸੇ ਅੱਜ ਤੁਹਾਨੂੰ ਵਿਕਾਸ ਦੇ ਰੂਪ ਵਿੱਚ ਵਾਪਸ ਮਿਲ ਰਹੇ ਹਨ । ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਕਰੀਬ 100 ਕਰੋੜ ਦੇ ਵਿਕਾਸ ਕਾਰਜ ਚੱਲ ਰਹੇ ਹਨ ਜਿਨਾਂ ਵਿੱਚੋਂ ਜਿਆਦਾਤਰ ਮੁਕੰਮਲ ਕੀਤੇ ਜਾ ਚੁੱਕੇ ਹਨ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਮੁਕੰਮਲ ਕਰ ਲਏ ਜਾਣਗੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਅੰਦਰ ਪਹਿਲਾਂ ਹੀ ਅੱਠ ਆਮ ਆਦਮੀ ਕਲੀਨਿਕ ਖੁੱਲ ਚੁੱਕੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਪੰਜ ਨਵੇਂ ਹੋਰ ਕਲੀਨਿੰਗ ਜਲਦ ਹੀ ਖੁੱਲ ਜਾਣਗੇ ਇਹਨਾਂ ਕਲੀਨਗਾਂ ਦੇ ਖੁੱਲਣ ਨਾਲ ਹਲਕਾ ਵਾਸੀਆਂ ਨੂੰ ਫ੍ਰੀ ਦਵਾਈ ਦਾ ਲਾਭ ਮਿਲੇਗਾ । ਉਹਨਾਂ ਕਿਹਾ ਕਿ ਹਲਕੇ ਅੰਦਰ ਦੋ ਹਸਪਤਾਲ ਖੋਲੇ ਜਾ ਚੁੱਕੇ ਹਨ ਜਿਨਾਂ ਵਿੱਚ ਆਉਣ ਵਾਲੇ ਸਮੇਂ ਅੰਦਰ ਸੀਐਮ ਸੀ ਅਤੇ ਡੀਐਮਸੀ ਦੀ ਤਰਜ ਤੇ ਇਲਾਜ ਮੁਹਈਆ ਕਰਵਾਇਆ ਜਾਵੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ , ਤੇ ਕਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਹਲਕਾ ਪੂਰਵੀ ਅੰਦਰ ਲਗਾਤਾਰ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਆਏ ਦਿਨ ਹੀ ਚਾਰ ਤੋਂ ਪੰਜ ਉਦਘਾਟਨ ਕੀਤੇ ਜਾ ਰਹੇ ਹਨ, ਅੱਜ ਕਰੀਬ ਪੰਜ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਇਹਨਾਂ ਸ਼ੁਰੂ ਕੀਤੇ ਵਿਕਾਸ ਕੰਮਾਂ ਤੇ ਕਰੀਬ 85 ਲੱਖ ਰੁਪਏ ਦੀ ਲਾਗਤ ਆਵੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਸਾਬਕਾ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਕਈ ਇਲਾਕੇ ਜਿੱਥੇ ਕਿ 15 ਤੋਂ 20-20 ਸਾਲਾਂ ਤੋਂ ਕੋਈ ਕੰਮ ਨਹੀਂ ਹੋਇਆ ਵੱਖ-ਵੱਖ ਇਲਾਕੇ ਦੇ ਲੋਕਾਂ ਦੀ ਮੰਗ ਸੀ ਕਿ ਇਹਨਾਂ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇ ਸੋ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਇਹਨਾਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਏ ਜਾਣਗੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਤੁਸੀਂ ਭਰੋਸਾ ਬਣਾ ਕੇ ਰੱਖੋ ਮੈਂ ਇੱਕ ਸੇਵਾਦਾਰ ਦੇ ਰੂਪ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਿਹਾ ਹਾਂ ਅਤੇ ਹਲਕਾ ਪੂਰਵੀ ਅੰਦਰ ਵਿਕਾਸ ਪੱਖੋਂ ਕਿਸੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿਆਂਗਾ । ਇਸ ਮੌਕੇ ਤੇ ਬੈਂਕ ਮੈਨੇਜਰ ਦਲਵਿੰਦਰ ਸਿੰਘ, ਵਾਰਡ ਇੰਚਾਰਜ ਅਨੁਜ ਚੌਧਰੀ, ਕਰਮਜੀਤ ਸਿੰਘ ਭੋਲਾ ਦਰਸ਼ਨ ਚਾਵਲਾ ਅਮਰ ਮਕੌੜੀ ਜੱਸ ਗਰੇਵਾਲ ਜੈ ਰਾਮ ,ਅਮਰੀਕ ਸਿੰਘ ਸੈਣੀ, ਸੁਖਮਿੰਦਰ ਸਿੰਘ ਮੰਟੂ, ਅਮਰੀਕ ਸਿੰਘ , ਗੁਰਨਾਮ ਗਾਮਾ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।