- ਭਗਵੰਤ ਮਾਨ ਸਰਕਾਰ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਵਚਨਬੱਧ-ਵਿਧਾਇਕ ਕੁਲਜੀਤ ਸਿੰਘ ਰੰਧਾਵਾ
- ‘‘ਖੇਤੀ ਸਬੰਧਿਤ ਧੰਦਿਆਂ ਨਾਲ ਜੁੜੇ ਲੋਕਾਂ ਦੀ ਸਹਾਇਤਾ ਵਾਸਤੇ ਮੋਹਾਲੀ ਵਿਖੇ ਕਿਸਾਨ ਹੱਟ ਖੋਲ੍ਹਣ ਬਾਰੇ ਵਿਚਾਰ-ਚਰਚਾ ਚੱਲ ਰਹੀ’’
ਐਸ.ਏ.ਐਸ. ਨਗਰ, 12 ਅਪ੍ਰੈਲ : ਸੂਬੇ ਦੀ ਖੇਤੀਬਾੜੀ ਨੂੰ ਹੁਲਾਰਾ ਦੇਣ ਦੇ ਵਾਸਤੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਧੁਨਿਕ ਤਕਨੀਕਾਂ ਆਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਖੇਤੀ ਉਤਪਾਦਨ ਦੇ ਨਾਲ ਨਾਲ ਉਨ੍ਹਾਂ ਦੀ ਅਮਦਨ ਵਿੱਚ ਵੀ ਵਾਧਾ ਹੋ ਸਕੇ। ਅੱਜ ਸਥਾਨਿਕ ਕਿਸਾਨ ਵਿਕਾਸ ਚੈਂਬਰ ਵਿਖੇ ਕਿਸਾਨ ਸਿਖਲਾਈ ਕੈਂਪ ਦੌਰਾਨ ਗੱਲਬਾਤ ਕਰਦੇ ਹੋਏ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਖੇਤੀ ਨਾਲ ਸਬੰਧਿਤ ਵੱਖ ਵੱਖ ਧੰਦਿਆਂ ਨਾਲ ਜੁੜੇ ਹੋਏ ਲੋਕਾਂ ਦੀ ਸਹਾਇਤਾ ਮੋਹਾਲੀ ਵਿਖੇ ਕਿਸਾਨ ਹੱਟ ਖੋਲ੍ਹਣ ਬਾਰੇ ਵਿਚਾਰ-ਚਰਚਾ ਚੱਲ ਰਹੀ। ਉਨ੍ਹਾਂ ਕਿਹਾ ਕਿ ਲੋਕ ਖਾਸ ਤੌਰ ’ਤੇ ਔਰਤਾਂ ਵੱਖ ਵੱਖ ਤਰ੍ਹਾਂ ਦਾ ਸਮਾਨ ਬਣਾ ਲੈਂਦੀਆਂ ਹਨ ਪਰ ਉਨ੍ਹਾਂ ਲਈ ਮਾਰਕੀਟ ਨਹੀਂ ਮਿਲਦੀ। ਇਸ ਸਮੱਸਿਆ ਨੂੰ ਦੇਖਦੇ ਹੋਏ ‘ਕਿਸਾਨ ਹੱਟ’ ਖੋਲ੍ਹਣ ਦਾ ਪ੍ਰਸਤਾਵ ਵਿਚਾਰ ਆਧੀਨ ਹੈ। ਇਸ ਨਾਲ ਇੱਕ ਪਾਸੇ ਇਨ੍ਹਾਂ ਧੰਦਿਆਂ ਨਾਲ ਜੁੜੇ ਲੋਕਾਂ ਨੂੰ ਮਾਰਕੀਟ ਉਪਲਬਧ ਹੋਵੇਗੀ ਅਤੇ ਦੂਜੇ ਪਾਸੇ ਆਮ ਲੋਕਾ ਨੂੰ ਸਸਤਾ ਸਮਾਨ ਵੀ ਮਿਲੇਗਾ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਪੱਖੀ ਨਵਾਂ ਖੇਤੀ ਮਾਡਲ ਤਿਅਰ ਕਰ ਰਹੀ ਹੈ ਅਤੇ ਇਸੇ ਲਈ ਪੰਜਾਬ ਦੀ ਖੇਤੀ ਨੀਤੀ ਤਿਆਰ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਹਜ਼ਾਰਾਂ ਕਿਸਾਨਾਂ ਦੇ ਸੁਝਾਅ ਖੇਤੀ ਨੀਤੀ ਲਈ ਲਏ ਹਨ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ਖੇਤੀ ਨੀਤੀ ‘ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਕਿਸੇ ਵੀ ਸਰਕਾਰ ਨੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ ’ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਇੱਛਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਦੀ ਸਿਹਤ, ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਦੀ ਬਹੁਤ ਜ਼ਰੂਰਤ ਹੈ ਅਤੇ ਇਸ ਵਾਸਤੇ ਸਰਕਾਰ ਕੰਮ ਕਰ ਰਹੀ ਹੈ। ਖੇਤੀ ਮੇਲੇ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਅਤੇ ਇਹ ਮੇਲੇ ਲਗਤਾਰ ਲਵਾਏ ਜਾਣਗੇ। ਇਸ ਕੈਂਪ ਵਿੱਚ ਸ੍ਰੀ ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ ਹਲਕਾ ਡੇਰਾਬਸੀ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨਾਂ ਵੱਲੋਂ ਟਰੈਕਟਰਾਂ ਤੇ ਵੱਡੇ ਵੱਡੇ ਮਿਊਜ਼ਿਕ ਸਿਸਟਮ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਅਜਿਹਾ ਕਰਨ ਨਾਲ ਹੋ ਰਹੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ । ਉਹਨਾਂ ਨੇ ਨਹਿਰੀ ਪਾਣੀ ਦੀ ਸਪਲਾਈ ਲਈ ਕਿਸਾਨਾਂ ਪਾਸੋਂ ਹੱਥ ਖੜ੍ਹੇ ਕਰਵਾਕੇ ਸਹਿਮਤੀ ਲਈ ਅਤੇ ਵਾਦਾ ਕੀਤਾ ਕਿ ਕਿਸਾਨਾਂ ਦੀ ਪਾਣੀ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਪੁਰਜ਼ੋਰ ਉਪਰਾਲਾ ਕੀਤਾ ਜਾਵੇਗਾ ਲਈ ਲਈ ਇਸ ਮੌਕੇ ਚੇਅਰਮੈਨ ਮਿਲਫਕੈਡ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਫ਼ਸਲ ਦੀ ਖਰੀਦ ਲਈ ਸਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ। ਇਸ ਮੌਕੇ ਖੇਤੀ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਕਿਸਾਨਾਂ ਦਾ ਸ. ਕੁਲਵੰਤ ਸਿੰਘ ਨੇ ਸਨਮਾਨ ਵੀ ਕੀਤਾ। ਇਸ ਦੌਰਾਨ ਲਗਾਈ ਗਈ ਪ੍ਰਦਰਸ਼ਨੀ ਵਿੱਚ ਉਨ੍ਹਾਂ ਨੇ ਵੱਖ ਵੱਖ ਸਟਾਲਾਂ ’ਤੇ ਜਾ ਕੇ ਜਾਣਕਾਰੀ ਹਾਸਲ ਕੀਤੀ। ਕੈਂਪ ਵਿੱਚ ਖੇਤੀਬਾੜੀ ਵਿਭਾਗ/ਅਲਾਇਡ ਵਿਭਾਗਾਂ ਦੇ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਮੋਹਾਲੀ ਸਰਬਜੀਤ ਕੌਰ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਗਦੀਸ਼ ਸਿੰਘ, ਬੱਬੀ ਬਾਦਲ, ਜਗਦੇਵ ਸਿੰਘ ਮਲੋਆ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਬਲਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ / ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।