- ਤਿੰਨ ਹਫਤਿਆਂ ਦੇ ਸਮਾਂ-ਬੱਧ ਸਮੇਂ ਵਿੱਚ ਹੀ ਟਿਊਬਲ ਲੱਗਣ ਦੀ ਪ੍ਰਕਿਰਿਆ ਹੋ ਜਾਵੇਗੀ ਪੂਰੀ : ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਲਈ ਸਭ ਤੋਂ ਪਹਿਲਾਂ ਸਿਹਤ ਨਾਲ ਸੰਬੰਧਿਤ ਮਸਲੇ ਹੱਲ ਕੀਤੇ ਜਾਣ, ਇਹ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਪਿੰਡ ਬੜਮਾਜਰਾ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈੱਲ ਦੀ ਉਸਾਰੀ ਦੇ ਕੰਮ ਦਾ ਟੱਕ ਲਾਉਣ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਤਿੰਨ ਹਫਤਿਆਂ ਦੇ ਸਮਾਂ-ਬੱਧ ਸਮੇਂ ਦੇ ਅੰਦਰ ਹੀ ਇਹ ਟਿਊਬਵੈੱਲ ਤਿਆਰ ਹੋ ਜਾਵੇਗਾ ਅਤੇ ਇੱਕ ਮਹੀਨੇ ਦੇ ਅੰਦਰ ਹੀ ਪਿੰਡ ਬੜਮਾਜਰੇ ਦੇ ਲੋਕਾਂ ਨੂੰ 285 ਮੀਟਰ ਤੋਂ ਵੀ ਵੱਧ ਡੂੰਘੇ ਇਸ ਟਿਊਬਵੈੱਲ ਤੋਂ ਪਾਣੀ ਮਿਲਣ ਲੱਗ ਜਾਵੇਗਾ। ਉਹਨਾਂ ਕਿਹਾ ਕਿ ਹੁਣ ਤੱਕ 8 ਤੋਂ ਵੀ ਵੱਧ ਟਿਊਬਵੈੱਲ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਪਿੰਡ ਤੰਗੋਰੀ, ਚੱਪੜਚਿੜੀ ਅਤੇ ਬਹੁਤ ਜਲਦ ਹੀ ਦਾਊ ਪਿੰਡ ਵਿਖੇ ਵੀ ਟਿਊਬਵੈੱਲ ਲਾ ਦਿੱਤਾ ਜਾਵੇਗਾ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸਾਰਥਿਕ ਕਦਮ ਉਠਾਏ ਜਾ ਰਹੇ ਹਨ, ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਹਨਾਂ ਸਕੀਮਾਂ ਦੇ ਸਾਕਾਰਤਮਕ ਅਤੇ ਤਸੱਲੀ -ਬਖਸ਼ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਸ ਮੌਕੇ ਤੇ ਪਿੰਡ ਬੜਮਾਜਰਾ ਵਿਖੇ ਬਲਾਕ ਪ੍ਰਧਾਨ ਅਤੇ ਸਾਬਕਾ ਕੌਂਸਲਰ -ਆਰ.ਪੀ.ਸ਼ਰਮਾ, ਸਰਪੰਚ ਰਣਜੀਤ ਕੌਰ, ਐਮ.ਸੀ ਗੁਰਮੀਤ ਕੌਰ, ਗੁਰਨਾਮ ਸਿੰਘ,ਰਾਜੂ ਬੜਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ ਕੁੰਭੜਾ, ਹਰਸੰਗਤ ਸਿੰਘ ਸੁਹਾਣਾ, ਹਰਬਿੰਦਰ ਸੈਣੀ, ਸਾਧੂ ਸਿੰਘ, ਸੈਕਟਰੀ ਗੁਰਨਾਮ ਸਿੰਘ ਸਾਬਕਾ ਸਰਪੰਚ ਸੋਮ ਪ੍ਰਕਾਸ਼, ਬਹਾਦਰ ਸਿੰਘ, ਜਰਨੈਲ ਸਿੰਘ,
ਅਤੇ ਸਦਾਮ ਹੁਸੈਨ ਵੀ ਹਾਜ਼ਰ ਸਨ।