- ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ
ਫ਼ਰੀਦਕੋਟ 03 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਤੀਰਥ ਹਲਕਾ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸੇਖੋਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਯਾਤਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੁਢਾਪੇ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸਮੇਂ ਰਵੀ ਬੁੱਗਰਾਂ , ਟੋਨੀ ਧਿਗੜਾ, ਕੈਪਟਨ ਧਰਮ ਸਿੰਘ ਗਿੱਲ , ਵਿਜੇ ਛਾਬੜਾ ਐਮ.ਸੀ ਫਰੀਦਕੋਟ ਅਤੇ ਐਮ.ਐਲ.ਏ ਦੇ ਭਰਾ ਹਰਦਿੱਤ ਸਿੰਘ ਸੇਖੋ ਹਾਜਿਰ ਰਹੇ।