ਮੋਹਾਲੀ, 14 ਅਪ੍ਰੈਲ : ਵਿਧਾਇਕ ਕੁਲਵੰਤ ਸਿੰਘ ਅੱਜ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਖ ਵੱਖ ਗੁਰੂ ਘਰਾਂ ਵਿੱਚ ਰੱਖੇ ਗਏ ਧਾਰਮਿਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਲਈ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਨਤਮਸਤਕ ਹੋਏ, ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਰਾਮਗੜ੍ਹੀਆ ਸਭਾ ਫ਼ੇਜ਼ 3ਬੀ1 ਵਿਖੇ ਕਰਵਾਏ ਗਏ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਗੁਰੂ ਘਰ ਨਤਮਸਤਕ ਹੋਏ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਬੰਧਕ ਕਮੇਟੀ7 ਰਾਮਗੜ੍ਹੀਆ ਸਭਾ ਪ੍ਰਧਾਨ ਕਰਮ ਸਿੰਘ ਬਬਰਾ ਰਾਮਗੜ੍ਹੀਆ ਸਭਾ ਫ਼ੇਜ਼ 3ਬੀ1 ਡਾ. ਸਤਵਿੰਦਰ ਸਿੰਘ ਭੰਵਰਾ ਡਾ. ਕੁਲਦੀਪ ਸਿੰਘ,ਆਰ.ਪੀ. ਸ਼ਰਮਾ,ਹਰਮੇਸ਼ ਸਿੰਘ ਕੁੰਬੜਾ,ਰਜੀਵ ਵਸ਼ਿਸ਼ਟ ਵੀ ਹਾਜ਼ਰ ਸਨ, ਇਸ ਤੋਂ ਇਲਾਵਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫੇਜ਼ 11 ਮੋਹਾਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਹਾਜਰੀ ਭਰੀ, ਇਸ ਮੌਕੇ ਆਪ ਨੇਤਾ- ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਹਾਜਰ ਸਨ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿੱਚ ਵਿਸਾਖੀ ਦੀ ਵਿਸ਼ੇਸ਼ ਮਾਨਤਾ ਹੈ। ਅੱਜ ਦੇ ਦਿਨ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੋ ਮਹੱਤਵਪੂਰਨ ਦਿਨ ਹਨ | ਅਸੀ ਇਸ ਦਿਨ ਕਣਕ ਦੀ ਫਸਲ ਪੱਕਣ ਅਤੇ ਧਾਰਮਿਕ ਅਰਦਾਸ ਕਰਕੇ ਰਵਾਇਤੀ ਤਰੀਕੇ ਨਾਲ ਖੁਸ਼ੀਆਂ ਮਨਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਕਿਸਾਨ ਇਸ ਦਿਨ ਤੋਂ ਹੀ ਖੇਤਾਂ ਵਿੱਚ ਪੱਕੀ ਕਣਕ ਦੀ ਵਾਢੀ ਸ਼ੁਰੂ ਕਰ ਦਿੰਦੇ ਹਨ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਮਿਹਨਤ, ਭਾਈਚਾਰੇ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਜਵਲ ਅਤੇ ਖੁਸ਼ਹਾਲ ਭਵਿੱਖ ਲਈ ਕੰਮ ਕਰਦੇ ਹੋਏ ਸਾਰੇ ਇਸ ਤਿਉਹਾਰ ਨੂੰ ਖੁਸ਼ੀ ਅਤੇ ਸ਼ਾਂਤੀ ਨਾਲ ਮਨਾਉਣ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨ੍ਹਾਂ ਨੇ ਪੰਜਾਬ ਦੇ ਹਰ ਘਰ ਵਿੱਚ ਖੁਸ਼ੀ, ਖੁਸ਼ਹਾਲੀ, ਤੰਦਰੁਸਤੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।