ਲੁਧਿਆਣਾ, 2 ਨਵੰਬਰ : ਲੁਧਿਆਣਾ 'ਚ ਆਪਣੇ ਭਰਾ ਦੇ ਵਿਆਹ ਲਈ ਆਏ ਫੌਜੀ ਦਾ ਕਤਲ ਕਰ ਦਿੱਤਾ ਗਿਆ। ਸਿਪਾਹੀ ਨੇ 31 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਛੁੱਟੀ ਲੈ ਕੇ ਆਇਆ ਸੀ। ਜਦੋਂ ਘਟਨਾ ਵਾਪਰੀ ਤਾਂ ਪਰਿਵਾਰ ਵਾਲੇ ਜਾਗੋ ਕੱਢ ਰਹੇ ਸੀ।ਇਸ ਦੌਰਾਨ ਨੱਚਦੇ ਹੋਏ ਝਗੜਾ ਹੋ ਗਿਆ। ਪੁਲੀਸ ਨੇ ਲਾਸ਼ ਨੂੰ ਰਾਤ ਸਮੇਂ ਮੁਰਦਾਘਰ ਵਿੱਚ ਰਖਵਾਇਆ ਅਤੇ ਸਵੇਰੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤਾ। ਇਹ ਘਟਨਾ ਲੁਧਿਆਣਾ ਦੇ ਪਿੰਡ ਫੁੱਲਾਂਵਾਲ ਦੀ ਹੈ। ਮ੍ਰਿਤਕ ਮਲਕੀਤ ਸਿੰਘ ਫੌਜੀ ਪਿੰਡ ਸੁਧਾਰ ਤੋਂ ਹੈ। 31 ਅਕਤੂਬਰ ਨੂੰ ਹੀ ਸਿਪਾਹੀ ਵਿਆਹ ਵਿੱਚ ਸ਼ਾਮਲ ਹੋਣ ਲਈ ਘਰ ਆਇਆ ਸੀ। ਵਿਆਹ ਤੋਂ ਪਹਿਲਾਂ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸ ਦੌਰਾਨ ਨੱਚਦੇ ਸਮੇਂ ਉਸ ਦਾ ਮੋਢਾ ਇਕ ਵਿਅਕਤੀ ਨਾਲ ਟਕਰਾ ਗਿਆ। ਮੋਢਾ ਵੱਜਣ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ।ਮਾਮਲਾ ਸ਼ਾਂਤ ਹੋ ਗਿਆ ਅਤੇ ਦੋਵੇਂ ਇੱਕ ਦੂਜੇ ਤੋਂ ਵੱਖ ਹੋ ਗਏ। ਪਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਮਲਕੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਨਾਂ ਕੋਈ ਸਮਾਂ ਬਰਬਾਦ ਕੀਤੇ ਮਲਕੀਤ ਨੂੰ ਡੀਐਮਸੀ ਹਸਪਤਾਲ ਲਿਆਂਦਾ ਗਿਆ ਪਰ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਕਾਰਵਾਈ ਕਰਦੇ ਹੋਏ 12 ਘੰਟਿਆਂ ਦੇ ਅੰਦਰ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੋਸ਼ੀ ਕੋਲੋਂ ਉਹ ਚਾਕੂ ਅਤੇ ਤਲਵਾਰ ਵੀ ਬਰਾਮਦ ਕਰ ਲਈ ਹੈ, ਜਿਸ ਨਾਲ ਮਲਕੀਤ ’ਤੇ ਹਮਲਾ ਕੀਤਾ ਗਿਆ ਸੀ। ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪੁਲਿਸ ਨੇ ਜਾਂਚ ਪੜਤਾਲ ਕਰਦਿਆਂ 12 ਘੰਟਿਆਂ ਦੇ ਅੰਦਰ ਹੀ ਦੋਸ਼ੀ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।