ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ 'ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਸ਼ੁੱਕਰਵਾਰ 12 ਮਈ ਤਕ ਮੁਲਤਵੀ ਕਰ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਪਹਿਲਾਂ ਗ਼+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਰ ਜਦੋਂ ਉਸ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ ਤਾਂ ਉਸ ਦੀ ਸੁਰੱਖਿਆ ਨੂੰ ਘਟਾ ਕੇ ੈ+ ਸ਼੍ਰੇਣੀ ਵਿਚ ਕਰ ਦਿੱਤਾ ਗਿਆ, ਜਦੋਂ ਕਿ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਹਾਲ ਹੀ ਵਿਚ ਇਕ ਅਣਪਛਾਤਾ ਵਿਅਕਤੀ ਉਸ ਦੇ ਘਰ ਦੀ ਸੁਰੱਖਿਆ ਨੂੰ ਤੋੜ ਕੇ ਅੰਦਰ ਆ ਗਿਆ ਸੀ। ਅਜਿਹੇ 'ਚ ਉਨ੍ਹਾਂ ਨੂੰ ਪਹਿਲਾਂ ਮਿਲੀ ਸੁਰੱਖਿਆ ਬਹਾਲ ਹੋਣੀ ਚਾਹੀਦੀ।