- ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ
- ਕਿਹਾ! ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ ਹੋਈ 25
ਮੋਗਾ, 02 ਮਾਰਚ : ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾਮੋਗਾ ਵਿੱਚ ਇੱਕ ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 25 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਫਤਹਿਗੜ ਪੰਜਤੂਰ ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਸੂਬੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 829 ਹੋ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਧਰਮਕੋਟ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੋਹਫ਼ੇ ਵਜੋਂ ਇਹ ਆਮ ਆਦਮੀ ਕਲੀਨਿਕ ਦੀ ਸੌਗਾਤ ਦਿੱਤੀ ਹੈ ਅਤੇ ਉਹ ਵਧਾਈ ਦੇ ਪਾਤਰ ਹਨ। ਇਸ ਮੌਕੇ ਸਿਵਲ ਸਰਜਨ, ਮੋਗਾ ਡਾ. ਰਜੇਸ਼ ਅਤਰੀ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੁਆਲੀਫਾਈਡ ਡਾਕਟਰਾਂ ਵੱਲੋਂ ਕੀਤਾ ਜਾਂਦਾ ਹੈ ਅਤੇ 38 ਤਰ੍ਹਾਂ ਦੇ ਲੈਬ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿੱਚ ਫਤਹਿਗੜ ਪੰਜਤੂਰ ਵਿਖੇ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ ਹੈ , ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਡਵੋਕੇਟ ਗੁਰਪ੍ਰੀਤ ਕੰਬੋਜ, ਬਲਾਕ ਪ੍ਰਧਾਨ ਭੁਪੇਸ਼, ਰਤਨਦੀਪ ਸਿੰਘ ਐਸ ਡੀ ਓ ਮੰਡੀ ਬੋਰਡ, ਦਲੇਰ ਸਿੰਘ, ਸੁਖਵੀਰ ਸਿੰਘ ਮੰਦਰ, ਰਾਜਵੀਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰੀਤੂ ਜੈਨ, ਐਸ ਐਮ ਓ ਕੋਟ ਈਸੇ ਖਾਂ ਡਾ ਸੰਦੀਪ ਕੁਮਾਰ ਤੋਂ ਇਲਾਵਾ ਸਮੂਹ ਆਮ ਆਦਮੀ ਕਲੀਨਿਕ ਸਟਾਫ ਹਾਜ਼ਰ ਸਨ।