- ਸਰਕਾਰ ਦੀਆਂ ਯੋਜਨਾਵਾਂ ਸਬੰਧੀ ਕਰਵਾਇਆ ਕੀਤਾ ਜਾਵੇਗਾ ਜਾਗਰੂਕ
ਫਤਹਿਗੜ੍ਹ ਸਾਹਿਬ, 21 ਨਵੰਬਰ : ਕੇਂਦਰੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਇਆਜਾਵੇ ਤਾਂ ਜੋ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ 26 ਜਨਵਰੀ 2024 ਤੱਕ "ਵਿਕਸਤ ਭਾਰਤ ਸੰਕਲਪ ਯਾਤਰਾ" ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਇਸ ਯਾਤਰਾ ਦੇ ਅਗੇਤੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ ਇਸੇ ਲੜੀ ਤਹਿਤ ਇਹ ਯਾਤਰਾ 24 ਨਵੰਬਰ ਤੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣਗੇ ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾਵੇਗੀ ਅਤੇ ਮੌਕੇ ਉਤੇ ਹੀ ਜਿਨ੍ਹਾਂ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ, ਨਾਟਕ ਅਤੇ ਕੁਇਜ ਮੁਕਾਬਲੇ ਵੀ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਉਕਤ ਜਾਗਰੂਕਤਾ ਵੈਨ ਦੇ ਪਹੁੰਚਣ ਸਮੇਂ ਚਲਾਏ ਜਾਣ ਵਾਲੇ ਸਮਾਗਮ ਦੀ ਤਿਆਰੀ ਪਹਿਲਾ ਤੋਂ ਹੀ ਕੀਤੀ ਜਾਵੇ, ਇਸ ਸਬੰਧੀ ਢੁੱਕਵੀ ਥਾਂ ਦੀ ਸ਼ਨਾਖਤ ਕਰਕੇ ਸਟੇਜ ਅਤੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਪਿੰਡਾਂ ਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਇਸ ਸਬੰਧੀ ਮੁਨਾਦੀ ਕਰਾ ਕੇ ਦੱਸਿਆ ਜਾਵੇ ਤਾਂ ਜੋ ਪਿੰਡਾਂ ਦੇ ਵੱਧ ਤੋਂ ਵੱਧ ਲੋਕ ਇਸ ਸਮਾਗਮ ਵਿੱਚ ਹਿੱਸਾ ਲੈ ਸਰਕਾਰ ਦੀਆਂ ਭਲਾਈ ਸਕੀਮਾਂ ਸਬੰਧੀ ਜਾਗੂਰਕ ਹੋਣ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਅਰਵਿੰਦ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਦਵਿੰਦਰਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀਮਤੀ ਪਰੋਮਿਲਾ ਸ਼ਰਮਾ,ਡੀ.ਡੀ.ਪੀ.ਓ. ਸ੍ਰੀ ਹਿਤੇਨ ਕਪਲਾ ਸਮੇਤ ਸਮੂਹ ਬੀ.ਡੀ.ਪੀ.ਓਜ ਅਤੇ ਹੋਰ ਅਧਿਕਾਰੀ ਹਾਜਰ ਸਨ।