- ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਕੀਤੀ ਅਪੀਲ
ਮਾਲੇਰਕੋਟਲਾ 12 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ (ਧੁਰੀ) ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਹੀ ਐਨ ਆਰ ਆਈਜ਼ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਐਨ ਆਰ ਆਈਜ਼ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ । ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ ਅਤੇ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸ਼ੁਰੂ ਕੀਤੀ ਐਨ.ਆਰ.ਆਈ. ਮਿਲਣੀ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।