ਫਰੀਦਕੋਟ 9 ਮਈ : ਸੜਕ ਦੇ ਦੋਵਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਦੇ ਲਈ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਕੰਮ ਕਰਵਾਉਣ ਲਈ ਸਮੂਹ ਗ੍ਰਾਮ ਪੰਚਾਇਤਾਂ ਨੂੰ ਜਾਣੂ ਕਰਵਾ ਕੇ ਪਿੰਡਾਂ ਦੇ ਕਿਸਾਨਾਂ ਨੂੰ ਇਸ ਮੁਹਿੰਮ ਸਬੰਧੀ ਸਾਂਝੀਆਂ ਥਾਵਾਂ ਤੇ ਮੁਨਿਆਦੀ ਕਰਵਾ ਕੇ ਜਾਣੂ ਕਰਵਾਇਆ ਜਾਵੇ ਅਤੇ ਸਬੰਧਤ ਮਹਿਕਮੇ ਨਾਲ ਤਾਲਮੇਲ ਕਰਕੇ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਪਿੰਡਾਂ ਦੀਆਂ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਨਾਲ ਲਗਦੇ ਖੇਤ ਜਦੋਂ ਖੇਤ ਮਾਲਕਾਂ ਵੱਲੋਂ ਵੱਢ ਲਏ ਜਾਂਦੇ ਹਨ ਤਾਂ ਆਵਾਜਾਈ ਸਮੇਂ ਵਾਹਣ ਚਾਲਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਆਹਮਣੇ ਸਾਹਮਣੇ ਤੋਂ ਗੁਜਰਦੇ ਵਾਹਨ ਵੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਸੜਕਾਂ ਦੇ ਬਰਮ ਮੁਕੰਮਲ ਨਾ ਹੋਣ ਕਾਰਨ ਸੜਕਾਂ ਵੀ ਜਲਦੀ ਟੁੱਟਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵੱਲੋਂ ਕਣਕ ਦੀ ਕਟਾਈ ਤੋਂ ਬਾਅਦ ਕੁਝ ਸਮੇਂ ਲਈ ਖੇਤ ਖਾਲੀ ਹੋਣਗੇ। ਇਸ ਸਮੇਂ ਦੌਰਾਨ ਸੜਕਾਂ ਦੇ ਬਰਮ ਮੁਕੰਮਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੇਂਡੂ ਲਿੰਕ ਸੜਕਾਂ ਦੇ ਬਰਮ ਮੁਕੰਮਲ ਕਰਨ ਲਈ ਜ਼ਿਲਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਚੱਲ ਰਹੇ ਔ.ਡੀ.ਐਫ ਦੇ ਕੰਮਾਂ ਵਿੱਚ ਵੀ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਉਪਰੰਤ ਉਨ੍ਹਾਂ ਅਰਬਨ ਡਿਵੈਲਪਮੈਂਟ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਪਾਲ ਸਿੰਘ, ਡੀ.ਡੀ.ਪੀ.ਓ ਸ੍ਰੀ ਧਰਮਪਾਲ ਸਮੇਤ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।