ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਕਾਨ ਮਾਲਕਾਂ ਅਤੇ ਮਕਾਨਾਂ ਉਪਰ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੁਲਿਸ ਵਿਭਾਗ ਤੋਂ ਪੂਰੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਇਸ ਸਬੰਧੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ਼ ਕਰਵਾਉਣ ਉਪੰਰਤ ਹੀ ਮਕਾਨ ਕਿਰਾਏ ਤੇ ਦਿੱਤਾ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਹੁਕਮ 01 ਅਪ੍ਰੈਲ, ,2024 ਤੱਕ ਲਾਗੂ ਰਹਿਣਗੇ।