ਫ਼ਤਹਿਗੜ੍ਹ ਸਾਹਿਬ, 28 ਨਵੰਬਰ : ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਦੇ ਮੰਤਵ ਨਾਲ ਕਿਸ਼੍ਰੀ ਵਿਗਿਆਨ ਕੇਂਦਰ ਵਿਖੇ ਬੈਕਰੀ ਤੇ ਕਨਫੈਕਸ਼ਨਰੀ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਖਿਆਰਥੀਆਂ ਨੂੰ ਘਰੇਲੂ ਪੱਧਰ ਤੇ ਬਿਨਾਂ ਮਿਲਾਵਟ ਤੇ ਬਿਨਾਂ ਰਸਾਇਣਾਂ ਵਾਲੇ ਪਦਾਰਥ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜਿਥੇ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਕਿਸਾਨ ਬੀਬੀਆਂ ਲਈ ਘਰੇਲੂ ਪੱਧਰ ਤੇ ਤਿਆਰ ਹੋਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ ਦੇ ਸਿਖਲਾਈ ਕੋਰਸ ਵੀ ਕਰਵਾਏ ਜਾਂਦੇ ਹਨ, ਤਾਂ ਜੋ ਇਨ੍ਹਾਂ ਵਸਤਾਂ ਨੂੰ ਵਪਾਰਕ ਪੱਧਰ ਤੇ ਅਪਣਾ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ। ਇਸ ਸਿਖਲਾਈ ਪ੍ਰੋਗਰਾਮ ਦੋਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਮਨੀਸ਼ਾ ਭਾਟੀਆ ਨੇ ਬੇਕਿੰਗ ਦੀ ਵਿਧੀ ਨਾਲ ਕੇਕ, ਮਫਿਨ, ਚਾਕਲੇਟ, ਚੋਕੋ-ਚਿਪਸ, ਪੀਜ਼ਾਬੇਸ, ਬ੍ਰੈਡ ਅਤੇ ਪੀਜ਼ਾ ਬਣਾਉਣ ਦੀ ਵਿਧੀ ਤੋਂ ਸਿਖਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿਖਿਆਰਥੀ ਇਨਾਂ ਗਲਾਂ ਨੂੰ ਘਰੇਲੂ ਪਧਰ ਤੇ ਅਪਣਾਅ ਕੇ ਆਪਣੇ ਪਰਿਵਾਰ ਨੂੰ ਪੌਸ਼ਟਿਕ, ਬਿਨਾ ਮਿਲਾਵਟ ਵਾਲਾ ਅਤੇ ਬਿਨਾ ਰਸਾਇਣ ਵਾਲੇ ਬੇਕਰੀਦੇ ਉਤਪਾਦ ਉਪਲਬਧ ਕਰਵਾ ਸਕਦੇ ਹਨ। ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਇਸ ਹੁਨਰ ਨੂੰ ਕਿੱਤੇ ਦੇ ਰੂਪ ਵਿਚ ਸ਼ੁਰੂ ਕਰਨ ਲਈ ਪ੍ਰੇਰਿਆ।