- ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਜਾਵੇਗਾ ਨਿਪਟਾਰਾ : ਮੁੱਖ ਮੰਤਰੀ ਫੀਲਡ ਅਫ਼ਸਰ
ਲੁਧਿਆਣਾ, 20 ਨਵੰਬਰ : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 22 ਨਵੰਬਰ ਦਿਨ ਬੁੱਧਵਾਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਉਪਿੰਦਰਜੀਤ ਕੌਰ ਬਰਾੜ, ਪੀ.ਸੀ.ਐਸ. ਨੇ ਦੱਸਿਆ ਕਿ ਮਹਾਂਲੇਖਾਕਾਰ, ਅਕਾਊਟੈਂਟ ਜਨਰਲ (ਏ.ਐਡ.ਈ.), ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 22 ਨਵੰਬਰ, 2023 ਨੂੰ ਸਰਕਟ ਹਾਊਸ ਕੰਪਲੈਕਸ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਜਿਸ ਵਿੱਚ ਪੈਨਸ਼ਨਰਾਂ (ਸੇਵਾ ਮੁਕਤ ਸਰਕਾਰੀ ਮੁਲਾਜ਼ਮਾਂ) ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਸ਼ਿਕਾਇਤਾਂ ਦੇ ਨਿਪਟਾਰੇ ਹਿੱਤ, ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਇਸ ਪੈਨਸ਼ਨ ਅਦਾਲਤ ਵਿੱਚ ਆਪਣੇ ਵਿਭਾਗ ਦਾ ਨੁਮਾਇੰਦਾ ਸਮੇਤ ਰਿਕਾਰਡ ਭੇਜਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਦੇ ਫੀਲਡ ਅਫ਼ਸਰ ਉਪਿੰਦਰਜੀਤ ਕੌਰ ਬਰਾੜ, ਪੀ.ਸੀ.ਐਸ. ਵਲੋਂ ਪੈਨਸ਼ਨਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੱਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਇਸ ਪੈਨਸ਼ਨ ਅਦਾਲਤ ਦਾ ਲਾਭ ਲੈਣ।