ਸੰਗਰੂਰ, 23 ਦਸੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭੀਖੀ-ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਸੰਗਰੂਰ, ਮਾਨਸਾ ਅਤੇ ਬਰਨਾਲਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆ 75768 ਪੋਸਟਾਂ (ਬੀ.ਐੱਸ.ਐਫ਼,ਸੀ.ਆਈ.ਐੱਸ.ਐੱਫ,ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ (ਏ.ਆਰ) ਅਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ। ਇਹਨਾਂ ਆਸਾਮੀਆਂ ਲਈ ਆਨ-ਲਾਈਨ ਅਪਲਾਈ 28 ਦਸੰਬਰ 2023 ਤੱਕ SSC.NIC.IN ਵੈੱਬਸਾਈਟ 'ਤੇ ਕੀਤਾ ਜਾ ਸਕਦਾ ਹੈ। ਸਿਖਲਾਈ ਲੈਣ ਦੇ ਚਾਹਵਾਨ ਲੜਕੇ ਹੇਠ ਲਿਖੇ ਦਸਤਾਵੇਜ ਲੈ ਕੇ ਭੀਖੀ – ਬੁਢਲਾਡਾ ਮੇਨ ਰੋਡ 'ਤੇ ਪੈਂਦੇ ਪਿੰਡ ਬੋੜਾਵਾਲ ਵਿਖੇ ਨਿੱਜੀ ਤੌਰ 'ਤੇ ਕੈਂਪ ਵਿਖੇ ਮਿਤੀ 26 ਦਸੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਨੌਜਵਾਨ ਰਜਿਸਟ੍ਰੇਸ਼ਨ ਲਈ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ ਅਵਤਾਰ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 90563-35220, 97792-50214 'ਤੇ ਸੰਪਰਕ ਕੀਤਾ ਜਾ ਸਕਦਾ ਹੈ ।