- ਪਾਬੰਦੀ ਆਦੇਸ਼ 31 ਦਸੰਬਰ ਤੱਕ ਲਾਗੂ ਰਹਿਣਗੇ
ਮੋਗਾ, 31 ਅਕਤਬਰ : ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ ਸਟੰਟ ਨੂੰ ਆਯੋਜਿਤ ਕਰਨ ਲਈ ਪਾਬੰਦੀ ਲਗਾ ਕੇ ਜਨਤਕ ਹੁਕਮ ਜਾਰੀ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਨੌਜਵਾਨਾਂ ਦੀਆਂ ਇਨ੍ਹਾਂ ਸਟੰਟਾਂ ਨਾਲ ਮੌਤਾਂ ਨਾ ਹੋਣ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਪੂਰਨ ਪਾਬੰਦੀ ਲਗਾਉਣੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਦਸੰਬਰ, 2023 ਤੱਕ ਲਾਗੂ ਰਹੇਗਾ।