- ਅਹੁਦਾ ਸੰਭਾਲਣ ਬਾਅਦ ਪਹਿਲੀ ਵਾਰ ਮੀਡੀਆ ਦੇ ਰੂਬਰੂ
ਮੋਗਾ, 2 ਨਵੰਬਰ - ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੂੰ ਸਬ ਡਵੀਜ਼ਨ ਮੋਗਾ ਦਾ ਐੱਸ ਡੀ ਐੱਮ ਲਗਾਇਆ ਗਿਆ ਹੈ। ਉਹਨਾਂ ਨੇ ਬੀਤੇ ਦਿਨੀਂ ਆਪਣਾ ਅਹੁਦਾ ਸੰਭਾਲ ਲਿਆ। ਦੱਸਣਯੋਗ ਹੈ ਕਿ ਸ੍ਰ ਸਾਰੰਗਪ੍ਰੀਤ ਸਿੰਘ 2022 ਬੈਚ ਦੇ ਪੀ ਸੀ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸਹਾਇਕ ਕਮਿਸ਼ਨਰ (ਜਨਰਲ) ਫਾਜ਼ਿਲਕਾ ਲੱਗੇ ਹੋਏ ਸਨ। ਅੱਜ ਉਹਨਾਂ ਮੀਡੀਆ ਕਰਮੀਆਂ ਨਾਲ ਰਸਮੀ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ ਕਿ ਪ੍ਰਸ਼ਾਸ਼ਕੀ ਸੇਵਾਵਾਂ ਪਾਰਦਰਸ਼ਤਾ ਨਾਲ ਅਤੇ ਤੈਅ ਸਮਾਂ ਸੀਮਾ ਵਿੱਚ ਮੁਹਈਆ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਲੋਕਾਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਹਨਾਂ ਦੀ ਸਭ ਤੋਂ ਵੱਡੀ ਤਰਜ਼ੀਹ ਰਹੇਗੀ। ਉਹਨਾਂ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿਤ ਕਾਰਜਾਂ, ਪ੍ਰਸ਼ਾਸ਼ਨ ਦੇ ਕੰਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਪ੍ਰਸ਼ਾਸ਼ਨ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਹਾਲ ਵਿੱਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ।