- ਡਿਪਟੀ ਕਮਿਸ਼ਨਰ ਨੇ ਕਿਸਾਨ ਜਥੇਬੰਦੀਆਂ ਨਾਲ ਕੀਤੀ ਬੈਠਕ
ਫਾਜਿਲਕਾ 14 ਫਰਵਰੀ : ਪੰਜਾਬ ਐਗਰੋ ਵੱਲੋਂ ਰਾਜ ਦੇ ਸਾਰੇ ਜਿਲਿਆਂ ਵਿੱਚ ਮਿਡ ਡੇ ਮੀਲ ਤਹਿਤ ਕਿੰਨੂ ਦੇਣ ਲਈ ਕਿਨੂ ਦੀ ਕਿਸਾਨਾਂ ਤੋਂ ਖਰੀਦ ਕਰਕੇ ਸਾਰੇ ਪੰਜਾਬ ਵਿੱਚ ਭੇਜਿਆ ਜਾਵੇਗਾ। ਇਸ ਸਬੰਧੀ ਅੱਜ ਇੱਕ ਬੈਠਕ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਐਗਰੋ ਦੇ ਜੀਐਮ ਰਣਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਹੋਏ। ਪੰਜਾਬ ਐਗਰੋ ਵੱਲੋਂ ਕਿਸਾਨਾਂ ਤੋਂ ਸਿੱਧੇ ਤੌਰ ਤੇ ਕਿੰਨੂ ਦੀ ਖਰੀਦ ਕੀਤੀ ਜਾਵੇਗੀ ਪੰਜਾਬ ਐਗਰੋ ਵੱਲੋਂ ਕਿਸਾਨ ਦੀ ਫਰਦ ਅਤੇ ਜਮੀਨੀ ਰਿਕਾਰਡ ਦੇ ਅਨੁਸਾਰ ਕਿੰਨੂ ਦੀ ਖਰੀਦ ਕੀਤੀ ਜਾਵੇਗੀ ਅਤੇ ਵਪਾਰੀਆਂ ਤੋਂ ਕਿੰਨੂ ਦੀ ਖਰੀਦ ਪੰਜਾਬ ਐਗਰੋ ਨਹੀਂ ਕਰੇਗੀ । ਪੰਜਾਬ ਐਗਰੋ ਵੱਲੋਂ ਕਿਨੂ ਦੀ ਖਰੀਦ ਸ਼ੁਰੂ ਹੋਣ ਨਾਲ ਕਿੰਨੂ ਦਾ ਭਾਅ ਵਧੇਗਾ ਅਤੇ ਕਿਸਾਨਾਂ ਨੂੰ ਚੰਗਾ ਭਾਅ ਮਿਲ ਸਕੇਗਾ । ਜਿਲੇ ਦੇ ਕਿਸਾਨ ਲੰਬੇ ਸਮੇਂ ਤੋਂ ਪੰਜਾਬ ਐਗਰੋ ਵੱਲੋਂ ਖਰੀਦ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਨੂੰ ਵੇਚਣ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਵਿੱਚ ਸਹਿਯੋਗ ਕਰੇਗੀ ।ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਐਗਰੋ ਵੱਲੋਂ ਖਰੀਦ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।