ਫਰੀਦਕੋਟ 20 ਦਸੰਬਰ : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕਿਆਂ ਲਈ 75,768 ਪੋਸਟਾਂ ਬੀ.ਐਸ.ਐਫ਼., ਸੀ.ਆਈ.ਐਸ.ਐਫ਼,ਸੀ.ਆਰ.ਪੀ.ਐਫ਼., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ਼. ਅਤੇ ਐਨ.ਆਈ.ਏ. ਲਈ ਕੱਢੀਆਂ ਹਨ। ਜਿਨ੍ਹਾਂ ਦੀ ਆਨ ਲਾਈਨ ਰਿਜਟਰੇਸ਼ਨ ਵੈਬਸਾਈਟ (https://ssc.nic.in) ਤੇ ਕੀਤੀ ਜਾ ਸਕਦੀ ਹੈ , ਜਿਸ ਦੀ ਲਾਸਟ ਮਿਤੀ 28 ਦਸੰਬਰ 2023 ਹੈ। ਇਨ੍ਹਾਂ ਪੋਸਟਾਂ ਲਈ ਫ਼ਿਜੀਕਲ੍ਹ ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਕੰਪਿਊਟਰ ਬੇਸਡ ਫਰਵਰੀ 2024 ਵਿੱਚ ਹੋਣਾ ਹੈ। ਇਨ੍ਹਾਂ ਪੋਸਟਾਂ ਲਈ ਅਪਲਾਈ ਕਰਨ ਲਈ ਯੁਵਕ ਇਹ ਸ਼ਰਤਾਂ ਪੂਰੀਆਂ ਕਰਦਾ ਹੋਵੇ। ਪੜ੍ਹਾਈ 10ਵੀ, 12ਵੀ ਜਾਂ ਡਿਗਰੀ ਕੀਤੀ ਹੋਵੇ। ਉਮਰ 18 ਤੋਂ 23 ਸਾਲ ਐਸ.ਸੀ. ਅਤੇ ਐਸ.ਟੀ ਲੜਕੇ ਅਤੇ ਲੜਕੀਆਂ ਲਈ 05 ਸਾਲ ਦੀ ਛੂਟ। ਕੱਦ 170 ਸੈਂਟੀਮੀਟਰ ਲੜਕਿਆਂ ਲਈ ਅਤੇ 157 ਸੈਂਟੀਮੀਟਰ ਲੜਕੀਆਂ ਲਈ ਹੈ। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਵੈਬਸਾਈਟ (https://ssc.nic.in) ਤੇ ਆਨ ਲਾਈਨ ਅਪਲਾਈ ਕੀਤਾ ਹੋਇਆ ਹੈ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ। ਜ਼ੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09.30 ਵਜ੍ਹੇ ਤੋਂ 11.30 ਵਜ੍ਹੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ^ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ$ ਟ੍ਰੇਨਿੰਗ ਲੈਣ ਲਈ ਹੇਠ ਲਿਖੇ ਦਸ਼ਤਾਵੇਜ਼ ਨਾਲ ਲੈ ਕੇ ਰਿਪੋਰਟ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ, ਉਸ ਦੀ ਫੋਟੋ ਸਟੇਟ ਕਾਪੀ , ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਇਨ੍ਹਾਂ ਨੰਬਰਾਂ ਤੇ 83601-63527 ਅਤੇ 78891-75575 ਸਪੰਰਕ ਕੀਤਾ ਜਾ ਸਕਦਾ ।