- ਵਿਧਾਇਕ ਰਾਏ ਨੇ 01 ਕਰੋੜ ਤੋਂ ਵੱਧ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਫਤਹਿਗੜ੍ਹ ਸਾਹਿਬ, 13 ਮਾਰਚ : ਪੰਜਾਬ ਸਰਕਾਰ ਆਪਣੀਆਂ ਨੇਕ ਨੀਤੀਆਂ ਕਾਰਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਖੇੜਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ 01 ਕਰੋੜ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਨਾਲ ਜੋੜ੍ਹਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਕੇਂਦਰ ਵੱਲੋਂ ਦੇ 85 ਹਜ਼ਾਰ ਕਰੋੜ ਰੁਪਏ ਰੋਕੇ ਜਾਣ ਉਪਰੰਤ ਪੰਜਾਬ ਸਰਕਾਰ ਬੇਮਿਸ਼ਾਲ ਵਿਕਾਸ ਕਰ ਰਹੀ ਹੈ। ਸ੍ਰੀ ਰਾਏ ਨੇ ਦੱਸਿਆ ਕਿ ਖੇੜਾ ਬਲਾਕ ਦੇ ਪਿੰਡ ਹਿੰਦੂਪੁਰ ਵਿਖੇ 43 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਨੌਜਵਾਨਾਂ ਦੇ ਖੇਡਣ ਲਈ ਸਾਰੀਆਂ ਖੇਡਾਂ ਦਾ ਸਮਾਨ ਮੁਹੱਇਆ ਕਰਵਾਇਆ ਜਾਵੇਗਾ ਅਤੇ ਛੋਟੇ ਬੱਚਿਆਂ ਲਈ ਖੇਡਣ ਲਈ ਝੂਲੇ ਆਦਿ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਬੈਠਣ ਲਈ ਸੱਥ ਤਿਆਰ ਕੀਤੀ ਗਈ ਹੈ ਅਤੇ ਗਰਾਊਂਡ ਵਿੱਚ ਸੈਰ ਕਰਨ ਲਈ ਵਧੀਆ ਟਰੈਕ ਤਿਆਰ ਕੀਤਾ ਜਾਵੇਗਾ। ਸ੍ਰੀ ਰਾਏ ਨੇ ਦੱਸਿਆ ਕਿ ਰਜਿੰਦਰਗੜ੍ਹ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਤਿਆਰ ਕੀਤਾ ਗਿਆ ਹੈ ਜਿੱਥੇ ਆਰਥਿਕ ਪੱਖੋਂ ਗਰੀਬ ਬੱਚਿਆਂ ਦਾ ਪੈਲਿਸ ਵਿੱਚ ਵਿਆਹ ਕਰਵਾਉਣ ਦਾ ਸੁਪਨਾ ਵੀ ਪੂਰਾ ਹੋਵੇਗਾ। ਕਿਉਂਕਿ ਪੈਲਿਸਾਂ ਦੀ ਕਿਰਾਏ ਇੰਨੇ ਜ਼ਿਆਦਾ ਹੋ ਗਏ ਹਨ ਕਿ ਹਰੇਕ ਵਿਅਕਤੀ ਦਾ ਪੈਲਿਸ ਵਿੱਚ ਵਿਆਹ ਕਰਨਾ ਮੁਸ਼ਕਿਲ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਵਾਲੇ ਕਮਿਊਨਿਟੀ ਸੈਂਟਰ ਉਸਾਰੇ ਜਾ ਰਹੇ ਹਨ ਉਹਨਾਂ ਹੋਰ ਦੱਸਿਆ ਕਿ ਪਿੰਡ ਝਾਂਮਪੁਰ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ ਆਂਗਨਵਾੜੀ ਦਾ ਕੰਮ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਲੱਖ ਰੁਪਏ ਨਾਲ ਭਗੜਾਨਾ ਵਿਖੇ ਪਾਰਕ ਤਿਆਰ ਕੀਤਾ ਗਿਆ ਹੈ ਜਿਸ ਨਾਲ ਜਿੱਥੇ ਲੋਕਾਂ ਨੂੰ ਸੈਰ ਕਰਨ ਦੀ ਸਹੂਲਤ ਪ੍ਰਾਪਤ ਹੋਵੇਗੀ ਉੱਥੇ ਹੀ ਪਿੰਡ ਦਾ ਵਾਤਾਵਰਨ ਵੀ ਸ਼ੁੱਧ ਹੋਵੇਗਾ। ਸ੍ਰੀ ਰਾਏ ਨੇ ਦੱਸਿਆ ਕਿ ਪਿੰਡ ਚੁੰਨੀ ਮਾਜਰਾ ਵਿਖੇ 05 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਮਨਰੇਗਾ ਅਧੀਨ ਨਾਲੇ ਦੀ ਉਸਾਰੀ ਕਰਵਾਈ ਗਈ ਹੈ ਜਿਸ ਨਾਲ ਗਲੀਆਂ ਵਿੱਚ ਗੰਦੇ ਪਾਣੀ ਖੜ੍ਹਨ ਦੀ ਸਮੱਸਿਆ ਦੂਰ ਹੋਵੇਗੀ। ਵਿਧਾਇਕ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ 850 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਹਨਾਂ ਵਿੱਚ ਹੁਣ ਤੱਕ 01 ਕਰੋੜ ਮਰੀਜ਼ ਮੁਫ਼ਤ ਇਲਾਜ਼ ਕਰਵਾ ਚੁੱਕੇ ਹਨ ਅਤੇ 30 ਲੱਖ ਲੋਕ ਸਰਕਾਰੀ ਲੈਬੋਟਰੀਆਂ ਤੋਂ ਵੱਖ-ਵੱਖ ਤਰ੍ਹਾਂ ਦੇ ਟੈਸਟ ਕਰਵਾ ਚੁੱਕੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਬਿਜਲੀ ਦੀਆਂ 300 ਯੂਨਿਟਾਂ ਮੁਫਤ ਕਰਨ ਨਾਲ 71 ਹਜ਼ਾਰ ਘਰਾਂ ਦਾ ਜ਼ੀਰੋ ਬਿਜਲੀ ਬਿਲ ਆਉਣ ਲੱਗਿਆ ਹੈ। ਉਹਨਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਤੁਸੀ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਲਈ ਜਿੱਤਾਇਆ ਹੈ ਉਸੇ ਤਰ੍ਹਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨੂੰ ਹੋਰ ਮਜ਼ਬੂਤ ਕਰੋਗੇ ਤਾਂ ਜੋ ਕੇਂਦਰ ਤੋਂ ਵਧੇਰੇ ਫੰਡ ਲਿਆਂਦੇ ਜਾ ਸਕਣ ਅਤੇ ਪੰਜਾਬ ਦਾ ਵਧੇਰੇ ਵਿਕਾਸ ਕਰਵਾਇਆ ਜਾ ਸਕੇ। ਇਸ ਮੌਕੇ ਬੀ.ਡੀ.ਪੀ.ਓ.ਖੇੜਾ ਸ੍ਰੀ ਚੰਦ ਸਿੰਘ, ਪੰਚਾਇਤ ਅਫ਼ਸਰ ਸ੍ਰੀ ਭਗਵਾਨ ਸਿੰਘ,ਸ੍ਰੀ ਬਲਵੀਰ ਸਿੰਘ ਚੀਮਾ, ਸ੍ਰੀ ਅਮਰਜੀਤ ਸਿੰਘ ਟਿੰਬਰਪੁਰ, ਸ੍ਰੀ ਸੁਖਵੀਰ ਸਿੰਘ, ਸ੍ਰੀ ਮਾਨਵ ਟਿਵਾਣਾ, ਸ੍ਰੀ ਹਰਮੇਸ਼ ਸਿੰਘ ਪੁੰਨੀਆਂ, ਸ੍ਰੀ ਅਮਨਦੀਪ ਸਿੰਘ ਡੰਗੇੜੀਆਂ, ਸ੍ਰੀ ਗਗਨ ਸਿੰਘ, ਸ੍ਰੀ ਹਰਿੰਦਰ ਸਿੰਘ, ਸ੍ਰੀ ਗੁਰਪ੍ਰੀਤ ਸਿੰਘ ਨੰਡਿਆਲੀ, ਸ੍ਰੀ ਗਗਨਦੀਪ ਸਿੰਘ ਝਾਂਮਪੁਰ ਅਤੇ ਮਨਜੀਤ ਸਿੰਘ ਸਾਧੂਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।