ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ  3,51,115 ਮੀਟਰਕ ਟਨ ਕਣਕ ਦੀ  ਕੀਤੀ ਖਰੀਦ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ : ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪਿਛਲੀ ਦਿਨੀਂ 3,79,046 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ  3,51,115 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਖਰੀਦੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾ ਰਹੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 83,065 ਮੀਟਰਕ ਟਨ, ਮਾਰਕਫੈਡ ਵੱਲੋਂ 1,06511 ਮੀਟਰਕ ਟਨ, ਪਨਸਪ ਵੱਲੋਂ 78,470 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 83,039 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸਨਰ ਨੇ ਦੱਸਿਆ ਕਿ ਜਦ ਤੱਕ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਰਹੇਗੀ ਕਿਸਾਨਾਂ ਦੀ ਸਾਰੀ ਕਣਕ ਖਰੀਦੀ ਜਾਵੇਗੀ।