ਲੁਧਿਆਣਾ, 20 ਜਨਵਰੀ : ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਲੁਧਿਆਣਾ ‘ਚ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ। ਦੇਰ ਰਾਤ ਪਿਸਤੌਲ ‘ਚੋਂ ਚੱਲੀ ਗੋਲੀ ਧੌਣ ‘ਚੋਂ ਵੜ ਕੇ ਸਿਰ ‘ਚੋਂ ਲੰਘ ਗਈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮ੍ਰਿਤਕ ਫੌਜੀ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਗੋਲੀ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ। ਜਦੋਂ ਉਥੇ ਤਾਇਨਾਤ ਉਸ ਦੇ ਸਾਥੀ ਉਸ ਦੇ ਕਮਰੇ ਦੇ ਨੇੜੇ ਪਹੁੰਚੇ ਤਾਂ ਸੰਦੀਪ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਿਆ ਸੀ। ਜਵਾਨਾਂ ਨੇ ਤੁਰੰਤ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਉਸ ਸਮੇਂ ਘਰ ਨਹੀਂ ਸੀ।