ਮਾਨਸਾ, 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿਖੇ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਲਈ ਆਰਮੀ, ਪੰਜਾਬ ਪੁਲਿਸ, ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਦੇ ਲਿਖਤੀ ਪੇਪਰ ਅਤੇ ਸਰੀਰਿਕ ਸਿਖਲਾਈ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਰਟੀਫਿਕੇਟ ਅਤੇ ਅਧਾਰ ਕਾਰਡ ਦੀ ਫੋਟੋ ਕਾਪੀ ਸਮੇਤ 02 ਪਾਸਪੋਰਟ ਸਾਈਜ਼ ਫੋਟੋਗ੍ਰਾਫਜ਼ ਲੈ ਕੇ 17 ਨਵੰਬਰ ਤੋਂ ਸਵੇਰੇ 09:00 ਵਜੇ ਭੀਖੀ ਬੁਢਲਾਡਾ ਮੇਨ ਰੋਡ ’ਤੇ ਸਥਿਤ ਪਿੰਡ ਬੋੜਾਵਾਲ ਵਿਖੇ ਨਿੱਜੀ ਤੌਰ ’ਤੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 90563-35220, 97792-50214 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।