ਮੁੱਲਾਂਪੁਰ ਦਾਖਾ, 23 ਨਵੰਬਰ (ਸਤਵਿੰਦਰ ਸਿੰਘ ਗਿੱਲ) : ਗੋਲਡਨ ਅਰਥ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਗਰਾਉਂ ਦੇ ਸਿਨੇਮਾ ਵਿਖੇ ‘ਦਾਸਤਾਨੇ ਸਰਹੰਦ’ ਮੂਵੀ ਦਿਖਾਈ ਗਈ। ਸਕੂਲ ਦੇ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਨੇ ਬੱਚਿਆ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਧਾਰਮਿਕ ਮੂਵੀ ਨੂੰ ਦੇਖਣ ਦੇ ਲਈ ਬੱਚੇ ਬਹੁਤ ਉਤਸ਼ਾਹਿਤ ਸਨ, ਸਕੂਲ ਦੇ ਵਾਈਸ ਪ੍ਰਿੰਸੀਪਲ ਬਸ਼ਰਤ ਬਾਸ਼ੀਰ ਅਤੇ ਸਮੂਹ ਅਧਿਆਪਕ ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਜਸਦੀਪ ਕੌਰ, ਸ੍ਰੀਮਤੀ ਤਜਿੰਦਰ ਕੌਰ, ਸ੍ਰੀਮਤੀ ਜਸਪ੍ਰੀਤ ਕੌਰ ਢੱਟ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ,ਹਰਕੰਵਲ ਕੌਰ, ਗਗਨਦੀਪ ਕੌਰ, ਗੁਰਪ੍ਰੀਤ ਕੌਰ ਵੀ ਸ਼ਾਮਿਲ ਸਨ। ਇਸ ਮੌਕੇ ਚੇਅਰਮੈਨ ਅਰੋੜਾ ਨੇ ਕਿਹਾ ਕਿ ਇਸ ਮੂਵੀ ਦਾ ਮਕਸਦ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਸੀ੍ਟ ਸਰਬੰਸਦਾਨੀ ਦਸਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਇੱਕ ਅਜਿਹਾ ਪੰਨਾ ਹੈ, ਜੋ ਦੁੱਖਦਾਇਕ ਹੁੰਦਾ ਹੋਇਆ ਵੀ ਗੁਰਮਤਿ ਜੀਵਨ ਜੁਗਤੀ ਦੀ ਪ੍ਰੇਰਨਾ ਦਿੰਦਾ ਹੈ। ਜਿਸ ਸਮੇਂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਨੂੰ ਸੂਬਾ ਸਰਹੰਦ ਦੇ ਹੁਕਮ ਨਾਲ ਜਿੰਦਾ ਨੀਹਾਂ ਵਿੱਚ ਚਿਣਵਾ ਕੇ ਸ਼ਹੀਦ ਕੀਤਾ ਗਿਆ ,ਭਾਵੇਂ ਸਾਹਿਬਜ਼ਾਦਿਆਂ ਦੀ ਉਮਰ ਬਹੁਤ ਹੀ ਛੋਟੀ ਸੀ ,ਪਰ ਉਨਾਂ ਦੀ ਦਲੇਰੀ ,ਵਿਸ਼ਵਾਸ ਅਤੇ ਸਿੱਖੀ ਪ੍ਰਤੀ ਦ੍ਰਿੜਤਾ ਪ੍ਰੌੜ ਉਮਰ ਤੋਂ ਘੱਟ ਨਹੀਂ ਸੀ। ਸਾਹਿਬਜ਼ਾਦਿਆਂ ਨੇ ਜਿਸ ਦਲੇਰੀ ਸਿਦਕ ਦਿਲੀ ਅਤੇ ਜਿੰਦਾ ਦਿਲੀ ਦੇ ਨਾਲ ਸੂਬੇ ਦੀ ਕਚਹਿਰੀ ਦੇ ਵਿੱਚ ਸਵਾਲਾਂ ਦੇ ਜਵਾਬ ਦਿੱਤੇ ਉਸ ਵੱਲੋਂ ਧਰਮ ਦੀ ਖਾਤਰ ਦਿੱਤੇ ਜਾ ਰਹੇ ਲਾਲਚਾਂ ਨੂੰ ਠੁਕਰਾਇਆ ਅਤੇ ਸ਼ਹਾਦਤ ਨੂੰ ਕਬੂਲ ਕੀਤਾ।੍ਟ ਉਸ ਦਾ ਵਿਸ਼ਵ ਦੇ ਧਾਰਮਿਕ ਇਤਿਹਾਸ ਪ੍ਰਤੀ ਕੋਈ ਵੀ ਮੁਕਾਬਲਾ ਨਹੀਂ ਹੈ੍ਟ ਇਸੇ ਲਈ ਗੁਰੂ ਸਾਹਿਬ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿੱਖ ਅਤੇ ਗੈਰ ਸਿੱਖ ਇਤਿਹਾਸਕਾਰਾਂ ਨੇ ਅਦੁੱਤੀ ਕਿਹਾ ਹੈ।