ਆਰ.ਟੀ.ਏ. ਲੁਧਿਆਣਾ ਵਲੋਂ ਚੈਕਿੰਗ ਦੌਰਾਨ 9 ਗੱਡੀਆਂ ਬੰਦ, 4 ਹੋਰ ਵਾਹਨਾਂ ਦੇ ਵੀ ਕੀਤੇ ਚਾਲਾਨ

ਲੁਧਿਆਣਾ, 30 ਅਪ੍ਰੈਲ : ਸਕੱਤਰ ਆਰ.ਟੀ.ਏ.,ਲੁਧਿਆਣਾ ਵੱਲੋਂ ਮੋਟਰ ਵਹੀਕਲ ਐਕਟ ਤਹਿਤ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ 'ਤੇ ਨਕੇਲ ਕੱਸਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਲੁਧਿਆਣਾ ਸ਼ਹਿਰ ਦੀਆਂ ਵੱਖ ਵੱਖ ਸੜਕਾਂ (ਗਿੱਲ ਰੋਡ ਤੋਂ ਚੌਂਕੀ ਮਰਾਡੋ, ਵਿਸ਼ਕਰਮਾ ਚੌਂਕ ਤੋਂ ਡੇਹਲੋਂ) ਤੱਕ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 1 ਟਿੱਪਰ, 2 ਟਰੈਕਟਰ ਟਰਾਲੀ, 4 ਕੈਂਟਰ, 01 ਟਰੈਕਟਰ ਟਰਾਲਾ ਅਤੇ 01 ਟਰੱਕ ਜ਼ੋ ਕਿ ਓਵਰਹਾਈਟ, ਓਵਰਲੋਡ ਅਤੇ ਬਿਨ੍ਹਾਂ ਦਸਤਾਵੇਜਾਂ ਤੋਂ ਪਾਏ ਗਏ ਧਾਰਾ 207 ਅੰਦਰ ਬੰਦ ਕੀਤੇ ਗਏ। ਇਸ ਤੋਂ ਇਲਾਵਾ 01 ਪਿੱਕਅਪ ਵੈਨ, 02 ਟਰੱਕ ਅਤੇ 1 ਕੈਂਟਰ ਦਾ ਚਲਾਨ ਵੀ ਕੀਤਾ ਗਿਆ। ਉਨ੍ਹਾਂ ਦੁਹਰਾਇਆ ਕਿ ਸੜ੍ਹਕ ਚਾਲਕਾਂ ਵੱਲੋਂ ਵਰਤੀ ਗਈ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਉਨ੍ਹਾਂ ਟਰਾਂਸਪੋਰਟ ਯੂਨੀਅਨ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਗੱਡੀਆਂ ਦੇ ਕਾਗਜ਼ ਪੂੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਬਿਨ੍ਹਾਂ ਦਸਤਾਵੇਜਾਂ ਤੋਂ ਕੋਈ ਵੀ ਗੱਡੀ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।