ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਐਸਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਵੱਖ ਵੱਖ ਸਮਾਗਮਾਂ 'ਚ ਕੀਤੀ ਸ਼ਿਰਕਤ

ਮਹਿਲ ਕਲਾਂ 5 ਫਰਵਰੀ (ਗੁਰਸੇਵਕ ਸਿੰਘ ਸਹੋਤਾ)  : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਬਠਿੰਡਾ ਦੇ ਦਰਜਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਾਜ਼ ਨੂੰ ਵੱਡੀ ਦੇਣ ਹੈ ਜਿਸ ਤੋਂ ਸਾਨੂੰ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਾਨੂੰ ਆਪਸ ਵਿੱਚ ਰਲ਼ ਮਿਲ਼ ਕੇ ਪਿਆਰ ਨਾਲ ਰਹਿਣ ਤੇ ਬਰਾਬਰਤਾ ਦਾ ਜ਼ੋ ਮਾਰਗ ਦਿਖਾਇਆ ਹੈ ਸਾਨੂੰ ਉਸ ਮਾਰਗ ਤੇ ਚਲਦਿਆਂ ਆਪਣਾਂ ਜੀਵਨ ਸਫਲ ਬਣਾਉਣਾ ਚਾਹੀਦਾ ਹੈ ਵੱਖ ਵੱਖ ਜਗ੍ਹਾ ਤੇ ਮੈਡਮ ਪੂਨਮ ਕਾਂਗੜਾ ਦਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ, ਪਰਮਜੀਤ ਕੌਰ ਧੌਲਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਹਰਪ੍ਰੀਤ ਸਿੰਘ ਹੈਰੀ, ਸਾਜਨ ਕਾਂਗੜਾ, ਹਰਪ੍ਰੀਤ ਸਿੰਘ ਹੈਪੀ ਬਰਨਾਲਾ ਆਦਿ ਹਾਜ਼ਰ ਸਨ