- ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਲੋਕ-ਡਿਪਟੀ ਕਮਿਸ਼ਨਰ
ਮੋਗਾ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਤੁਹਾਡੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਦਾ ਇੱਕੋ ਛੱਤ ਥੱਲੇ ਨਿਪਟਾਰਾ ਕਰਕੇ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਿਤੀ 12 ਫਰਵਰੀ ਤੋਂ 16 ਫਰਵਰੀ ਤੱਕ ਦੇ ਕੈਂਪਾਂ ਦੇ ਸ਼ਡਿਊਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 12 ਫਰਵਰੀ ਨੂੰ ਹਲਕਾ ਮੋਗਾ ਦੇ ਪਿੰਡ ਖੁਖਰਾਣਾ, ਜੋਗੇਵਾਲਾ, ਮੰਗੇਵਾਲਾ, ਬਘੇਲੇਵਾਲਾ ਵਿਖੇ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣੀਆ, ਬੌਡੇ, ਬੱਧਨੀਂ ਕਲਾਂ ਵਾਰਡ ਨੰਬਰ 3,4,5,6, ਹਲਕਾ ਬਾਘਾਪੁਰਾਣਾ ਦੇ ਪਿੰਡ ਸੇਖਾ ਖੁਰਦ, ਸੇਖਾ ਕਲਾਂ, ਰਾਜਿਆਣਾ, ਕੋਟਲਾ ਮਿਹਰ ਸਿੰਘ ਵਾਲਾ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਬਹਿਰਾਮਕੇ, ਜਾਫਰਵਾਲਾ, ਚੱਕ ਤਾਰੇਵਾਲਾ, ਅੰਮੀਵਾਲਾ, ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 13 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਸੋਸਣ, ਕੋਇਰਾ ਕਲਾਂ, ਕੋਇਰਾ ਖੁਰਦ, ਡਗਰੂ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀਂ ਖੁਰਦ, ਬੱਧਨੀਂ ਕਲਾਂ, ਵਾਰਡ ਨੰਬਰ 7,8,9,10, ਹਲਕਾ ਬਾਘਾਪੁਰਾਣਾ ਦੇ ਪਿੰਡ ਰੋਡੇ, ਆਲਮਵਾਲਾ, ਢਿੱਲਵਾਂਵਾਲਾ, ਥਰਾਜ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਕਿਸ਼ਨਪੁਰਾ ਸੈਦ, ਮੁਸੇਵਾਲਾ, ਮੌਜਗੜ੍ਹ, ਰਸੂਲਪੁਰ ਵਿਖੇ ਇਹ ਕੈਂਪ ਲੱਗਣਗੇ। ਮਿਤੀ 14 ਫਰਵਰੀ ਨੂੰ ਹਲਕਾ ਮੋਗਾ ਦੇ ਪਿੰਡ ਬੁੱਘੀਪੁਰਾ, ਮਹਿਣਾ, ਡਾਲਾ, ਧੂੜ੍ਹਕੋਟ ਕਲਾਂ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੀੜ ਰਾਉਕੇ, ਸੈਦੋਕੇ, ਬੱਧਨੀਂ ਕਲਾਂ ਵਾਰਡ ਨੰਬਰ 11,12,13, ਹਲਕਾ ਬਾਘਾਪੁਰਾਣਾ ਦੇ ਲੰਗੇਆਣਾ ਨਵਾਂ, ਲੰਗੇਆਣਾ ਪੁਰਾਣਾ, ਵੱਡਾ ਘਰ, ਛੋਟਾ ਘਰ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਭਾਗਪੁਰ/ਗਗੜਾ, ਚੂਹੜ ਸਿੰਘ ਵਾਲਾ, ਖੋਸਾ ਰਣਧੀਰ, ਦਾਤੇਵਾਲਾ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 15 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ, ਬੁੱਟਰ ਪੱਤੀ ਢਿੱਲੋਂ, ਬੁੱਟਰ ਪੱਤੀ ਭੁੱਲਰ, ਰਾਮੂਵਾਲਾ ਨਵਾਂ, ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਕੇ ਕਲਾਂ,ਧੂੜਕੋਟ ਰਣਸੀਹ, ਜਵਾਹਰ ਸਿੰਘ ਵਾਲਾ, ਮਾਛੀਕੇ, ਬਾਘਾਪੁਰਾਣਾ ਦੇ ਪਿੰਡ ਸਮਾਲਸਰ, ਲੰਡੇ, ਨੱਥੂਵਾਲਾ ਗਰਬੀ, ਭਲੂਰ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਸ਼ਾਦੀਵਾਲਾ, ਬਕਰਵਾਲਾ, ਸ਼ੇਰੇਵਾਲਾ, ਚੱਕ ਕੰਨੀਆਂ ਕਲਾਂ ਵਿਖੇ ਇਹ ਕੈਂਪ ਲਗਾਏ ਜਾਣਗੇ। ਮਿਤੀ 16 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਧੂੜਕੋਟ ਟਾਹਲੀ ਵਾਲਾ, ਰਾਮੂੰਵਾਲਾ ਕਲਾਂ, ਰਾਮੂੰਵਾਲਾ ਹਰਚੋਕਾ, ਦੌਧਰ ਗਰਬੀ, ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ, ਰਣਸੀਂਹ ਖੁਰਦ, ਗਾਜਿਆਣਾ, ਬੁਰਜ ਹਮਰਾ, ਬਾਘਾਪੁਰਾਣਾ ਦੇ ਪਿੰਡ ਚੰਦ ਨਵਾਂ, ਚੰਦ ਪੁਰਾਣਾ, ਵਾਰਡ ਨੰ 7, 8 ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਦਾਨੇਵਾਲਾ, ਸ਼ੇਰਪੁਰ ਤਾਇਬਾ, ਇੰਦਰਗੜ੍ਹ, ਚੱਕ ਸਿੰਘ ਪੁਰਾ ਵਿਖੇ ਇਹ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ ਵਾਲੇ ਕੈਂਪ ਦਾ ਸਮਾਂ 10:00 ਵਜੇ ਤੋਂ 12:30 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 2:00 ਵਜੇ ਤੋਂ ਸਾਮ 4:30 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸੇਸ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ ਰਹਿਤ ਸਰਟੀਫਿਕੇਟ, ਮੌਰਗੇਜ਼ ਦੀ ਐਂਟਰੀ, ਓ.ਬੀ.ਸੀ. ਸਰਟੀਫਿਕੇਟ, ਵਿਦਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਤੇ ਜਾਇਦਾਦ ਸਰਟੀਫਿਕੇਟ, ਯੂ.ਡੀ.ਆਈ.ਡੀ. ਕਾਰਡ, ਦਸਤਾਵੇਜਾਂ ਦੀ ਕਾਊਂਟਰ ਸਾਈਨਿੰਗ, ਮੁਆਵਜਾ ਬੋਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪਛੜਿਆ ਇਲਾਕਾ ਸਰਟੀਫਿਕੇਟ, ਜਨਮ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੀ ਕਾਊਂਟਰ ਸਾਈਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫਿਕੇਟ, ਮੌਤ ਦੀ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ, ਬੈਕਿੰਗ ਕੌਰਸਪੌਡੈਂਟ-ਮੁਦਰਾ ਸਕੀਮ ਅਦਿ ਸ਼ਾਮਿਲ ਹਨ।