- ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਲੋਕ-ਡਿਪਟੀ ਕਮਿਸ਼ਨਰ
ਮੋਗਾ, 16 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਤੁਹਾਡੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਦਾ ਇੱਕੋ ਛੱਤ ਥੱਲੇ ਨਿਪਟਾਰਾ ਕਰਕੇ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਿਤੀ 19 ਫਰਵਰੀ ਤੋਂ 23 ਫਰਵਰੀ ਤੱਕ ਦੇ ਕੈਂਪਾਂ ਦੇ ਸ਼ਡਿਊਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 19 ਫਰਵਰੀ ਨੂੰ ਹਲਕਾ ਮੋਗਾ ਦੇ ਪਿੰਡ ਦੌਧਰ ਸ਼ਰਕੀ-1, ਦੌਧਰ ਸ਼ਰਕੀ-2, ਤਖਾਣਵੱਧ, ਕੋਕਰੀ ਫੂਲਾ ਸਿੰਘ ਵਿਖੇ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ, ਮਾਣੂੰਕੇ, ਖੋਟਾ, ਰੌਂਤਾ, ਹਲਕਾ ਬਾਘਾਪੁਰਾਣਾ ਦੇ ਪਿੰਡ ਮਾਹਲਾ ਖੁਰਦ, ਮਾਹਲਾ ਕਲਾਂ, ਦੱਲੂਵਾਲਾ, ਸਾਹੋਕੇ ਤੋਂ ਇਲਾਵਾ ਹਲਕਾ ਧਰਮਕੋਟ ਦੇ ਮੁਬਾਰਕਪੁਰ, ਵਰ੍ਹੇ, ਕੈਲਾ, ਬਹਾਦਰਵਾਲਾ, ਪੰਡੋਰੀ ਅਰਾਈਆਂ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 20 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਮਟਵਾਣੀ, ਅਜੀਤਵਾਲ, ਕੋਕਰੀ ਕਲ੍ਹਾਂ ਸ਼ਮਾਲੀ, ਕੋਕਰੀ ਕਲ੍ਹਾਂ ਜਨੂਬੀ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਾਰੇਵਾਲਾ, ਦੀਦਾਰ ਸਿੰਘ ਵਾਲਾ/ਪੱਤੋ ਦੀਵਾਰ ਸਿੰਘ, ਬੁਰਜ ਦੁੱਨਾ, ਭਾਗੀਕੇ, ਹਲਕਾ ਬਾਘਾਪੁਰਾਣਾ ਦੇ ਪਿੰਡ ਨਾਥੇਵਾਲਾ, ਹਰੀਏਵਾਲਾ, ਨੱਥੋਕੇ, ਉਗੋਕੇ ਇਲਾਵਾ ਹਲਕਾ ਧਰਮਕੋਟ ਦੇ ਚੀਮਾ, ਕੜਿਆਲ, ਫਿਰੋਜ਼ਵਾਲਾ ਮੰਗਲ ਸਿੰਘ, ਫਿਰੋਜ਼ਪਵਾਲ ਬਡਾ ਵਿਖੇ ਇਹ ਕੈਂਪ ਲੱਗਣਗੇ। ਮਿਤੀ 21 ਫਰਵਰੀ ਨੂੰ ਹਲਕਾ ਮੋਗਾ ਦੇ ਪਿੰਡ ਚੂਹੜਚੱਕ-1, ਚੂਹੜਚੱਕ-2, ਢੁੱਡੀਕੇ 1-2, ਮੱਦੋਕੇ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ, ਬੀੜ ਬੱਧਨੀਂ, ਰਾਮਾ, ਕੁੱਸਾ, ਹਲਕਾ ਬਾਘਾਪੁਰਾਣਾ ਦੇ ਫੂਲੇਵਾਲਾ ਘੋਲੀਆ ਕਲਾਂ, ਵਾਰਡ ਨੰਬਰ 9,10 ਤੋਂ ਇਲਾਵਾ ਹਲਕਾ ਧਰਮਕੋਟ ਦੇ ਚਿਰਾਗਸ਼ਾਹ ਵਾਲਾ, ਧਰਮ ਸਿੰਘ ਵਾਲਾ, ਭੋਡੀਵਾਲਾ, ਛੰਬ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 22 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ, ਝੰਡੇਆਣਾ ਸ਼ਰਕੀ, ਚੁਗਾਵਾਂ, ਪੁਰਾਣੇਵਾਲਾ, ਨਿਹਾਲ ਸਿੰਘ ਵਾਲਾ ਦੇ ਪਿੰਡ ਲੋਹਾਰਾ, ਮੀਨੀਆ, ਬਾਘਾਪੁਰਾਣਾ ਦੇ ਪਿੰਡ ਕਾਲੇਕੇ, ਵਾਰਡ-11, ਜੈਮਲ ਵਾਲਾ, ਚੋਟੀਆਂ ਠੋਬਾ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਰੌਸ਼ਨ ਵਾਲਾ, ਨਸੀਰੇਵਾਲਾ, ਇੱਜ਼ਤਵਾਲਾ,ਫਤਹਿਗੜ੍ਹ ਕੋਰੋਟਾਣਾ, ਦਾਤਾ ਵਿਖੇ ਇਹ ਕੈਂਪ ਲਗਾਏ ਜਾਣਗੇ। ਮਿਤੀ 23 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਕੋਕਰੀ ਹੇਰਾਂ, ਰੋਲੀ, ਕਪੂਰੇ, ਤਤਾਰੀਏਵਾਲਾ, ਬਾਘਾਪੁਰਾਣਾ ਦੇ ਵਾਰਡ ਨੰ. 12, 13, ਚੀਦਾ, ਸੁਖਾਨੰਦ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਸੰਗਲਾ, ਬੀਜਾਪੁਰ, ਸਿਰਸੜੀ, ਮਸਤੇਵਾਲਾ, ਕਾਦਰਵਾਲਾ ਵਿਖੇ ਇਹ ਕੈਂਪ ਲਗਾਏ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸੇਸ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ ਰਹਿਤ ਸਰਟੀਫਿਕੇਟ, ਮੌਰਗੇਜ਼ ਦੀ ਐਂਟਰੀ, ਓ.ਬੀ.ਸੀ. ਸਰਟੀਫਿਕੇਟ, ਵਿਦਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਤੇ ਜਾਇਦਾਦ ਸਰਟੀਫਿਕੇਟ, ਯੂ.ਡੀ.ਆਈ.ਡੀ. ਕਾਰਡ, ਦਸਤਾਵੇਜਾਂ ਦੀ ਕਾਊਂਟਰ ਸਾਈਨਿੰਗ, ਮੁਆਵਜਾ ਬੋਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪਛੜਿਆ ਇਲਾਕਾ ਸਰਟੀਫਿਕੇਟ, ਜਨਮ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੀ ਕਾਊਂਟਰ ਸਾਈਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫਿਕੇਟ, ਮੌਤ ਦੀ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ, ਬੈਕਿੰਗ ਕੌਰਸਪੌਡੈਂਟ-ਮੁਦਰਾ ਸਕੀਮ ਅਦਿ ਸ਼ਾਮਿਲ ਹਨ।