ਫਾਜ਼ਿਲਕਾ, 2 ਦਸੰਬਰ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਬੀ ਐੱਸ ਐੱਫ 66 ਬਟਾਲੀਅਨ ਰਾਮਪੁਰਾ ਵਿਖੇ ਕੇਂਦਰੀ ਵਿਦਿਆਲੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਜੇ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਈਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਖੜਾ ਪਾਣੀ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਘਰ ਵਿੱਚ ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਦਾ ਟੈਸਟ ਮੁਫਤ ਵਿੱਚ ਸਰਕਾਰੀ ਹਸਪਤਾਲ ਵਿੱਚ , ਸਰਕਾਰੀ ਸਿਹਤ ਕੇਂਦਰਾਂ ਵਿੱਚ ਕਰਵਾ ਸਕਦਾ ਹੈ ਅਤੇ ਇਸ ਦਾ ਇਲਾਜ ਵੀ ਮੁਫ਼ਤ ਦਿੱਤਾ ਜਾਂਦਾ ਹੈ। ਇਸ ਦੌਰਾਨ ਵਿੱਕੀ ਮਲਟੀਪਰਪਜ ਹੈਲਥ ਵਰਕਰ ਹਾਜ਼ਰ ਸਨ।