ਫਤਿਹਗੜ੍ਹ ਸਾਹਿਬ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਘਰ ‘ਚ ਨਜਰਬੰਦ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲ੍ਹਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਐਮ ਪੀ ਸਿਮਰਨਜੀਤ ਸਿੰਘ ਮਾਨ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਧਰਨੇ ਵਿੱਚ ਜਾਣ ਵਾਲੇ ਸਨ ਪਰ, ਉਸ ਤੋਂ ਪਹਿਲਾਂ ਹੀ ਮਾਨ ਨੂੰ ਘਰ ਵਿਚ ਹੀ ਪੁਲਿਸ ਦੇ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ।