ਫਾਜਿਲਕਾ, 8 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਅਧੀਨ ਚੱਲ ਰਹੇ ਕੈਂਪਾਂ ਦੀ ਪ੍ਰਧਾਨਗੀ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਵਿਕਾਸ ਗਾਂਧੀ ਦੀ ਦੇਖ ਰੇਖ ਹੇਠ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਦਾ ਐਸ.ਐਮ.ਓ. ਵੱਲੋਂ ਦੌਰਾ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੁਈ ਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਸਿਹਤ ਵਿਭਾਗ ਵਲੋ ਜਨਮ-ਮੌਤ ਦਾ ਸਪੈਸ਼ਲ ਕਾਊਂਟਰ ਲਗਾਇਆ ਜਾ ਰਿਹਾ ਹੈ। ਜਿਸ ਅਧੀਨ ਪ੍ਰਤਿ ਦਿਨ ਮਿਲਣ ਵਾਲੀਆਂ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਅਗਰ ਕਿਸੇ ਵੀ ਕਰਮਚਾਰੀ ਨੂੰ ਇਸ ਬਾਬਤ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਇਸ ਲਈ ਹੈਲਥ ਸੁਪਰਵਾਈਜ਼ਰ ਰਾਜਿੰਦਰ ਸੁਥਾਰ ਨੂੰ ਜਨਮ-ਮੋਤ ਦਰਖ਼ਾਸਤਾਂ ਦਾ ਇੰਚਾਰਜ ਬਣਾਇਆ ਗਇਆ ਹੈ।