- ਮੰਡੀਆਂ ’ਚ ਹੁਣ ਤੱਕ ਪਹੁੰਚੀ 593581 ਮੀਟ੍ਰਿਕ ਟਨ ਕਣਕ ਵਿਚੋਂ 593163 ਦੀ ਹੋਈ ਖਰੀਦ
- ਖਰੀਦ ਕੀਤੀ ਕਣਕ ਦੀ 95 ਫੀਸਦੀ ਕੀਤੀ ਜਾ ਚੁੱਕੀ ਹੈ ਲਿਫਟਿੰਗ
ਮਾਨਸਾ, 9 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪੁੱਜੀ 593581 ਮੀਟਰਿਕ ਟਨ ਕਣਕ ਵਿਚੋਂ 593163 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪਿਛਲੀ ਵਾਰ ਨਾਲੋਂ ਹੁਣ ਤੱਕ 105273 ਮੀਟਰਿਕ ਟਨ ਵੱਧ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਦਿਨ ਤੱਕ 487890 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 553641 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 95 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਦੇ ਮਾਮਲੇ ਵਿੱਚ ਇਸ ਵੇਲੇ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 187002 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 151282, ਪਨਸਪ ਵੱਲੋਂ 158191, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 91235 ਅਤੇ ਵਪਾਰੀਆਂ ਵੱਲੋਂ 5452 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।