- ਗਿਆਨੀ ਜ਼ੈਲ ਸਿੰਘ ਨੇ ਆਪਣੇ ਕਾਰਜ਼ਕਾਲ ਦੌਰਾਨ ਹਰ ਵਰਗ ਨੂੰ ਸਤਿਕਾਰ ਦਿੱਤਾ
ਫਰੀਦਕੋਟ, 25 ਦਸੰਬਰ : 05 ਮਈ 1916 ਨੂੰ ਗਿਆਨੀ ਜ਼ੈਲ ਸਿੰਘ ਨੇ ਮਾਤਾ ਇੰਦ ਕੌਰ ਦੀ ਕੁਖੋ ਭਾਈ ਕਿਸ਼ਨ ਸਿੰਘ ਦੇ ਘਰ ਪਿੰਡ ਸੰਧਵਾਂ ਵਿਖੇ ਜਨਮ ਲਿਆ ਸੀ।ਉਨਾਂ ਦਾ ਸਿੱਖ ਧਰਮ ਅਤੇ ਗੁਰਬਾਣੀ ਵਿਚ ਅਟੁੱਟ ਵਿਸ਼ਵਾਸ ਅਤੇ ਸ਼ਰਧਾ ਸੀ। ਇਨ੍ਹਾਂ ਦਾ ਪਿਛੋਕੜ ਕ੍ਰਿਤੀ ਪ੍ਰੀਵਾਰ ਸਬੰਧਿਤ ਸੀ।
ਗਿਆਨੀ ਜੀ ਨੇ ਆਪਣੇ ਜੀਵਨ ਨੂੰ ਗੁਰਬਾਣੀ ਦੇ ਇਸ ਕੱਥਨ ਅਨੁਸਾਰ ਢਾਲਿਆ,
“ਫ਼ਰੀਦਾ ਸਭ ਸੇ ਹਮੁ ਬੁਰੇ, ਹਮ ਤੱਜ ਭਲਾ ਸਭ ਕੋਇ”
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਓਹਨਾਂ ਦੀ ਯਾਦਗਰ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕੀਤਾ। ਸਰਦਾਰ ਸੰਧਵਾਂ ਨੇ ਕਿਹਾ ਕਿ ਗਿਆਨੀ ਜੀ ਨੇ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣ ਉਪਰੰਤ ਸਭ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਦੋ ਤਖ਼ਤਾਂ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਜੋੜ੍ਹਨ ਵਾਲਾ 640 ਕਿਲੋਮੀਟਰ “ਗੁਰੂ ਗੋਬਿੰਦ ਸਿੰਘ ਮਾਰਗ” ਬਣਵਾਇਆ। ਗਿਆਨੀ ਜ਼ੈਲ ਸਿੰਘ ਬਹੁਤ ਸੂਝਵਾਨ ਅਤੇ ਦੂਰਦਰਸ਼ੀ ਸਨ। ਉਹ ਨਿੱਘੇ ਸੁਭਾਅ ਦੇ ਵਿਅਕਤੀ ਸਨ। ਉਨਾਂ ਦਾ ਵਡੱਪਣ ਇਹ ਸੀ ਕਿ ਉਹ ਆਮ ਲੋਕਾਂ ਤੋਂ ਲੈ ਕੇ ਆਪਣੇ ਵਿਰੋਧੀਆਂ ਤਕ ਨਿਮਰਤਾ ਤੇ ਹਲੀਮੀ ਨਾਲ ਪੇਸ਼ ਆਉਦੇ ਸਨ। ਇਤਿਹਾਸਕ ਪੱਖ ਤੇ ਨਜ਼ਰ ਮਾਰੀਏ ਤਾਂ ਇਤਫ਼ਾਕ ਨਾਲ ਗਿਆਨੀ ਜ਼ੈਲ ਸਿੰਘ ਨੂੰ 25 ਜੁਲਾਈ 1982 ਨੂੰ ਭਾਰਤ ਦੇ 7ਵੇਂ ਰਾਸ਼ਟਰਪਤੀ ਬਣਨ ਉਪਰੰਤ ਲਾਲ ਕਿਲੇ ਦੀ ਫ਼ਸੀਲ ਤੇ 26 ਜਨਵਰੀ 1983 ਨੂੰ ਤਿਰੰਗਾ ਲਹਿਰਾਉਣ ਦਾ ਮਾਣ ਪ੍ਰਾਪਤ ਹੋਇਆ ਸੀ ਅਤੇ ਉਹ ਇਸ ਅਹੁੱਦੇ ਤੇ 25 ਜੁਲਾਈ, 1987 ਤਕ ਰਹੇ। ਉਹ ਇਸ ਤੋਂ ਪਹਿਲਾ ਪੈਪਸੂ ਵਿਚ ਮਾਲ ਅਤੇ ਖੇਤੀਬਾੜੀ ਮੰਤਰੀ, 1972 ਤੋਂ 1977 ਵਿਚ ਪੰਜਾਬ ਦੇ ਮੁੱਖ ਮੰਤਰੀ, 1980 ਤੋਂ 1982 ਤਕ ਵਿਚ ਭਾਰਤ ਦੇ ਗ੍ਰਹਿ ਮੰਤਰੀ ਰਹੇ। ਉਹ ਸਾਰੀ ਉਮਰ ਭਾਰਤੀ ਰਾਸ਼ਟਰੀ ਕਾਗਰਸ ਪਾਰਟੀ ਦੇ ਸਰਗਰਮ ਨੇਤਾ ਰਹੇ। ਗਿਆਨੀ ਜੀ ਵੱਲੋਂ ਫ਼ਰੀਦਕੋਟ ਵਿਖੇ ਗੁਰੁ ਗੋਬਿੰਦ ਸਿੰਘ ਮੈਡੀਕਲ ਕਾਲਜ ਬਣਵਾਇਆ ਗਿਆ,ਜੋ ਹੁਣ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਟੀ ਬਣ ਗਈ ਹੈ, ਪੱਛੜੇ ਇਲਾਕੇ ਦੇ ਲੋਕਾਂ ਲਈ ਵੱਡੀ ਸਹੂਲਤ ਹੈ। ਗਿਆਨੀ ਜੀ ਨੇ ਜੇਲ੍ਹਾਂ ਦੇ ਸੁਧਾਰ ਲਈ ਵੀ ਵਿਸ਼ੇਸ ਧਿਆਨ ਦਿੱਤਾ।ਉਨ੍ਹਾਂ ਦੀ ਯਾਦ ਵਿਚ ਫ਼ਰੀਦਕੋਟ ਦੀ ਪੁਰਾਣੀ ਜੇਲ੍ਹ ਵਾਲੀ ਥਾਂ ਤੇ ਯਾਦਗਾਰ ਕਾਇਮ ਕੀਤੀ ਗਈ ਹੈ,ਜਿੱਥੇ ਉਨਾਂ ਜੇਲ੍ਹ ਕੱਟੀ ਸੀ। ਅੱਜ ਸ. ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗਿਆਨੀ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ। ਇਸ ਮੌਕੇ ਸਪੀਕਰ ਸੰਧਵਾ ਨੇ ਕਿਹਾ ਕੇ ਬਦਖੋਰੀ ਦੀ ਸਿਆਸਤ ਤੋਂ ਉਪਰ ਉੱਠ ਕੇ ਪੰਜਾਬ, ਪੰਜਾਬੀ ਅਤੇ ਪੰਜਬੀਅਤੇ ਦੇ ਭਲੇ ਲਈ ਮਿਲਜੁਲ ਕੇ ਕੰਮ ਕਰੀਏ। ਉਨ੍ਹਾਂ ਕਿਹਾ ਕਿ ਗਿਆਨੀ ਜੈਲ ਸਿੰਘ ਨੇ ਆਪਣੇ ਜੀਵਨ ਦੌਰਾਨ ਧਾਰਮਿਕ ਨਿਰਪੱਖਤਾ, ਮਨੁੱਖਤਾ ਨਾਲ ਪਿਆਰ, ਪੰਜਾਬ ਤੇ ਪੰਜਾਬੀਆਂ ਦੇ ਵਿਕਾਸ ਲਈ ਹਮੇਸ਼ਾ ਯਤਨ ਕੀਤੇ