ਕੋਟਕਪੂਰਾ 24 ਫਰਵਰੀ : ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਵਿੱਚ ਸ਼ਮੂਲੀਅਤ ਕੀਤੀ ਅਤੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਦੇ ਰੂਬਰੂ ਹੋ ਕੇ ਨੌਜਵਾਨਾਂ ਨੂੰ ਖੇਡਾਂ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਸ. ਸੰਧਵਾ ਨੇ ਦੱਸਿਆ ਕਿ ਜੋ ਵੀ ਕਬੱਡੀ ਦਾ ਖਿਡਾਰੀ ਸੂਬੇ ਦਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰੇਗਾ, ਉਸ ਨੂੰ ਢੁੱਕਵਾਂ ਇਨਾਮ ਦੇ ਕੇ ਸਰਕਾਰ ਵੱਲੋਂ ਨਿਵਾਜਿਆ ਜਾਵੇਗਾ। ਉਨ੍ਹਾਂ ਖਿਡਾਰੀਆਂ ਨੂੰ ਦਿਨ-ਰਾਤ ਮਿਹਨਤ ਕਰਕੇ ਖੇਡਾਂ ਵਿਚ ਮੱਲਾਂ ਮਾਰਨ ਲਈ ਹੱਲਾਸ਼ੇਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਖੇਡਣ ਵਾਲੇ ਹੀ ਨਹੀਂ ਸਗੋਂ ਖੇਡਾਂ ਦੇਖਣ ਵਾਲੇ ਵੀ ਉਤਸ਼ਾਹਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਖੇਡਾਂ ਦੇ ਨਾਲ ਨਾਲ ਚੰਗੀ ਸਿੱਖਿਆ ਵੀ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਵੀ ਸਰਕਾਰ ਵੱਲੋਂ ਵੱਡੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾ ਦੇ ਵਿਕਾਸ ਵਾਸਤੇ ਸਰਕਾਰ ਵੱਲੋਂ ਕਾਫੀ ਫੰਡ ਦਿੱਤੇ ਗਏ ਹਨ। ਜੇਕਰ ਖੇਡਾਂ ਨਾਲ ਸਬੰਧਤ ਜਾਂ ਪਿੰਡ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ, ਉਹ ਪੁਰ ਕੀਤੀ ਜਾਵੇਗੀ। ਸਪੀਕਰ ਸ. ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਨਜ਼ਰ ਵਿੱਚ ਕੋਈ ਨੋਜਵਾਨ ਨਸ਼ੇ ਕਰਦਾ ਆਉਂਦਾ ਹੈ ਤਾਂ ਉਸਨੂੰ ਪ੍ਰੇਰਣਾ ਦੇ ਕੇ ਖੇਡਾਂ ਪ੍ਰਤੀ ਉਤਸ਼ਹਿਤ ਕੀਤਾ ਜਾਵੇ ਅਤੇ ਉਸ ਨੂੰ ਇਲਾਜ ਕਰਵਾਉਣ ਲਈ ਉਤਸ਼ਹਿਤ ਕੀਤਾ ਜਾਵੇ, ਤਾਂ ਜੋ ਉਹ ਇਸ ਨਸ਼ੇ ਦੀ ਦਲਦਲ ਵਿਚੋਂ ਨਿਕਲ ਸਕੇ। ਇਸ ਮੌਕੇ ਉਨ੍ਹਾਂ ਵੱਲੋਂ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।