ਕੋਟਕਪੂਰਾ 10 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਲਵੰਡੀ ਸਾਬੋ ਅਤੇ ਆਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਕੋਟਕਪੂਰਾ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਜਿਸ ਨੇ ਸਰਵਣ ਪੁੱਤ ਬਣਕੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਤੇ ਦਰਸ਼ਨ ਕਰਵਾਉਣ ਦੀ ਕਵਾਇਤ ਸ਼ੁਰੂ ਕੀਤੀ ਅਤੇ ਇਹ ਪੁੰਨ ਦਾ ਕੰਮ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਕੋਟਕਪੂਰਾ ਵਿਚੋਂ ਇਹ ਦਸਵਾਂ ਜਥਾ ਤੀਰਥ ਯਾਤਰਾ ਲਈ ਜਾ ਰਿਹਾ ਹੈ। ਇਹ ਜਥਾ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਦਾ ਹੋਇਆ ਸ਼ਾਮ ਨੂੰ ਸ਼੍ਰੀ ਆਨੰਦਪੁਰ ਸਹਿਬ ਪਹੁੰਚੇਗਾ ਅਤੇ ਅੱਜ ਉਥੇ ਹੀ ਠਹਿਰਾਓ ਹੋਵੇਗਾ ਅਤੇ ਵਾਪਸੀ ਮਿਤੀ 11-02-2024 ਦਿਨ ਐਂਤਵਾਰ ਨੂੰ ਹੋਵੇਗੀ। ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਖਾਟੂ ਸ਼ਾਮ, ਵੈਸ਼ਨੋਦੇਵੀ, ਚਿੰਤਪੁਰਨੀ, ਅੰਮ੍ਰਿਤਸਰ ਸਾਹਿਬ, ਫਤਿਹਗੜ੍ਹ ਸਾਹਿਬ ਅਤੇ ਹੋਰ ਵੱਖ-ਵੱਖ ਤੀਰਥ ਯਾਤਰਾ ਦੇ ਲਈ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਦੇ ਲਈ ਸਫਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਸ਼ਰਧਾਲੂਆਂ ਨੂੰ ਵਰਤੋਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ, ਚੇਅਰਮੈਨ ਯੋਜਨਾ ਕਮੇਟੀ ਸ.ਸੁਖਜੀਤ ਸਿੰਘ ਢਿੱਲਵਾਂ, ਗੁਰਮੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਅਸਿਸਟੈਂਟ ਕਮਿਸ਼ਨਰ ਤੁਸ਼ਿਤਾ ਗੁਲਾਟੀ, ਐਸ.ਡੀ.ਐਮ ਵੀਰਪਾਲ ਕੌਰ, , ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ ਅਤੇ ਸਿਮਰਜੀਤ ਸਿੰਘ ਹਾਜਰ