ਪੰਜਾਬ 'ਚ ਨਸ਼ਿਆਂ ਦਾ ਫੈਲਾਅ ਸਰਕਾਰੀ ਵਿਓਂਤਬੰਦੀ ਦਾ ਹਿੱਸਾ, ਸਰਕਾਰਾਂ ਤੋਂ ਹੱਲ ਦੀ ਉਮੀਦ ਨਹੀਂ, ਸਮਾਜਿਕ ਲਾਮਬੰਦੀ ਦੀ ਲੋੜ ਹੈ: ਪੰਥਕ ਸਖਸ਼ੀਅਤਾਂ

ਬਠਿੰਡਾ 23 ਦਸੰਬਰ (ਅਨਿਲ ਵਰਮਾ) : ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ, ਦੂਸ਼ਣਬਾਜ਼ੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ, ਜਿਸ ਨਾਲ ਇਸ ਮਸਲੇ ਦਾ ਹੱਲ ਨਹੀਂ ਹੋ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਲਿਖਤੀ  ਬਿਆਨ ਰਾਹੀਂ ਕੀਤਾ ਹੈ।ਪੰਥਕ ਸ਼ਖ਼ਸੀਅਤਾਂ ਨੇ ਕਿਹਾ ਹੈ ਕਿ ਨਸ਼ਿਆਂ ਦਾ ਮਸਲਾ ਕਿਸੇ ਵੀ ਸਮਾਜ ਲਈ ਬਹੁਤ ਗੰਭੀਰ ਮਸਲਾ ਹੁੰਦਾ ਹੈ, ਜਿਸ ਦੇ ਸਾਰੇ ਪੱਖਾਂ ਨੂੰ ਵਿਚਾਰ ਕੇ, ਇਸ ਦੇ ਕਾਰਨਾਂ ਦੀ ਸ਼ਨਾਖਤ ਕਰਕੇ ਅਤੇ ਨਸ਼ਾਤੰਤਰ ਦੇ ਕੁਲਪੁਰਜਿਆਂ ਦੀ ਨਿਸ਼ਾਨਦੇਹੀ ਕਰਕੇ ਹੀ ਹੱਲ ਕੱਢੇ