- ਸਪੀਕਰ ਸੰਧਵਾ ਨੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ
ਫਰੀਦਕੋਟ 02 ਮਾਰਚ : ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਆਮ ਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਕਾਲਜ ਰੋਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ, ਤਾਂ ਜੋ ਸ਼ਹਿਰ ਨਿਵਾਸੀ ਇਸ ਕਲੀਨਿਕ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਵਿਸ਼ੇਸ਼ ਤੌਰ ਤੇ ਵੀ ਮੌਜੂਦ ਸਨ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਕੋਈ ਕਾਰੋਬਾਰ ਦਾ ਵਿਸ਼ਾ ਨਹੀਂ ਹੈ, ਸਗੋਂ ਸੇਵਾ ਦਾ ਵਿਸ਼ਾ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਲੋਕਾਂ ਨੂੰ ਲਗਾਤਾਰ ਅਜਿਹੀਆਂ ਸੇਵਾਵਾਂ ਦੇਣ ਨੂੰ ਤਰਜੀਹ ਦੇ ਰਹੇ ਹਨ। ਇਸੇ ਲੜੀ ਤਹਿਤ ਸਕੂਲ ਅਤੇ ਮੁਹੱਲਾ ਕਲੀਨਿਕ ਬਹੁਤ ਸ਼ਾਨਦਾਰ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 167 ਮੁਹੱਲਾ ਕਲਿਨਿਕਾਂ ਦਾ ਉਦਘਾਟਨ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਕੁੱਲ 829 ਮੁਹੱਲਾ ਕਲੀਨਿਕ ਖੁੱਲ ਚੁੱਕੇ ਹਨ ਅਤੇ ਬਹੁਤ ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਾਨੂੰ ਵੱਧ ਤੋਂ ਵੱਧ ਸਾਥ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਮੱਧਵਰਗੀ ਅਤੇ ਗਰੀਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਕੋਈ ਵੀ ਮਰੀਜ਼ ਦਵਾਈ ਤੋਂ ਵਾਂਝਾ ਨਹੀਂ ਰਹੇਗਾ। ਇਥੋਂ ਤੱਕ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਪਰਚੀ ਦੇ ਵੀ ਕੋਈ ਰੁਪਏ ਨਹੀਂ ਲੱਗਣਗੇ, ਜਿਸ ਨਾਲ ਵੱਡੇ ਸਰਕਾਰੀ ਹਸਪਤਾਲਾਂ ‘ਚ ਭੀੜ ਘੱਟ ਹੋਵੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਮਿਲੇਗਾ।