- ਵਿਧਾਇਕ ਬੁੱਧ ਰਾਮ ਨੇ ਸਬ ਡਵੀਜਨ ਬੁਢਲਾਡਾ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ
ਬੁਢਲਾਡਾ/ਮਾਨਸਾ, 08 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ, ਜਿਸ ਨਾਲ ਦੂਰ ਦੁਰਾਡੇ ਰਹਿੰਦੇ ਲੋਕਾਂ ਨੂੰ ਦਫ਼ਤਰਾਂ ਤੱਕ ਪਹੁੰਚ ਕੀਤੇ ਬਿਨ੍ਹਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਬ ਡਵੀਜ਼ਨ ਬੁਢਲਾਡਾ ਦੇ ਵੱਖ ਵੱਖ ਪਿੰਡਾਂ ਅਤੇ ਬੁਢਲਾਡਾ ਸ਼ਹਿਰ ’ਚ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ ਸਕੀਮ’ ਤਹਿਤ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਇੱਕ ਥਾਂ ਤੇ ਬੈਠ ਕੇ ਲੋਕਾਂ ਦੇ ਕੰਮ ਕਰ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਖ ਵੱਖ ਸਰਕਾਰੀ ਦਫਤਰਾਂ ’ਚ ਜਾਣ ਦੀ ਬਜਾਇ ਇੱਕ ਥਾਂ ’ਤੇ ਹੀ ਸਰਕਾਰੀ ਸੇਵਾਵਾਂ ਉਪਲੱਬਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਵੀ ਹੋ ਰਹੀ ਹੈ। ਉਨ੍ਹਾਂ ਪਿੰਡ ਦਿਆਲਪੁਰਾ, ਖੱਤਰੀ ਵਾਲਾ, ਸਿਰਸੀਵਾਲਾ, ਰੰਘੜਿਆਲ ਅਤੇ ਬੁਢਲਾਡਾ ਸ਼ਹਿਰ ਦੇ ਵਾਰਡ ਨੰਬਰ 3 ਵਿੱਚ ਲਗਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਸਾਰੇ ਪਿੰਡਾਂ ਅਤੇ ਵਾਰਡਾਂ ’ਚ 6 ਮਾਰਚ, 2024 ਤੱਕ ਇਹ ਕੈਂਪ ਲਗਾਏ ਜਾਣਗੇ। ਇੰਨ੍ਹਾਂ ਕੈਂਪਾਂ ਦੀ ਅਗਵਾਈ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਨਾਇਬ ਤਹਿਸੀਲਦਾਰ ਬਰੇਟਾ ਪ੍ਰਿਆ, ਈ.ਓ. ਬੁਢਲਾਡਾ ਬਲਵਿੰਦਰ ਸਿੰਘ, ਧਰਮਪਾਲ ਅਤੇ ਕਾਨੂੰਗੋ ਸਿਮਰਤਪਾਲ ਕਰ ਰਹੇ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਡਾ. ਗੁਰਜੰਟ ਸਿੰਘ ਸੈਣੀ, ਜੱਸੀ ਸੈਣੀ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਔਲਖ, ਪੀ.ਏ. ਟੂ ਐਮ.ਐਲ.ਏ. ਗੁਰਦਰਸ਼ਨ ਸਿੰਘ ਪਟਵਾਰੀ, ਟਿੰਕੂ ਮਦਾਨ, ਬਲਾਕ ਪ੍ਰਧਾਨ ਸੰਸਾਰ ਸਿੰਘ, ਗੁਰਦੀਪ ਸਿੰਘ ਦਿਆਲਪੁਰਾ, ਸੀਤਾ ਸਿੰਘ ਖੱਤਰੀ ਵਾਲਾ, ਹਾਕਮ ਸਿੰਘ, ਦੀਪਕ ਬਾਂਸਲ ਪੰਚਾਇਤ ਸਕੱਤਰ, ਮੈਡਮ ਰਾਜਪਾਲ ਕੌਰ ਏ.ਪੀ.ਓ ਸਮੇਤ ਪਿੰਡ/ ਵਾਰਡ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।