- ਅਦਾਲਤ ਵੱਲੋਂ ਭਗਵੰਤ ਮਾਨ ਨੂੰ ਸੰਮਨ ਜਾਰੀ
ਮੁਕਤਸਰ, 12 ਜਨਵਰੀ : ਮੁਕਤਸਰ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜ਼ੀ ਵਿੱਚ ਉਨ੍ਹਾਂ ਭਗਵੰਤ ਮਾਨ ’ਤੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲ ਦਲ ਦੀ ਇੱਜ਼ਤ ’ਤੇ ਧੱਬਾ ਲਾਉਣ ਦਾ ਦੋਸ਼ ਲਾਇਆ ਹੈ। ਅਦਾਲਤ ਨੇ ਮੁੱਖ ਮੰਤਰੀ ਮਾਨ ਨੂੰ 19 ਫਰਵਰੀ ਲਈ ਸੰਮਨ ਜਾਰੀ ਕਰ ਦਿੱਤੇ ਹਨ। ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।